CBSE Exams Date Sheet: ਅੱਜ ਸ਼ਾਮੀ 5 ਵਜੇ ਜਾਰੀ ਹੋਵੇਗੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਡੇਟ ਸੀਟ

cbse-10th-12th-date-sheet-2020

CBSE Exams Date Sheet: ਸੀ. ਬੀ. ਐੱਸ. ਈ. ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੀ ਡੇਟ ਸ਼ੀਟ ਅੱਜ ਭਾਵ ਸ਼ਨੀਵਾਰ ਨੂੰ ਸ਼ਾਮ 5 ਵਜੇ ਜਾਰੀ ਹੋਵੇਗੀ। ਇਸ ਸਬੰਧ ਵਿਚ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸੀ. ਬੀ. ਐੱਸ. ਈ. ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਅਨਿਸ਼ਚਿਤਤਾ ਬਣੀ ਹੋਈ ਸੀ। ਵਿਦਿਆਰਥੀਆਂ ਦੀ ਉਤਸੁਕਤਾ ਨੂੰ ਦੇਖਦਿਆਂ, ਅਸੀਂ ਜਮਾਤ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਸ਼ਾਮ 5 ਵਜੇ ਜਾਰੀ ਕਰਾਂਗੇ।

cbse-10th-12th-date-sheet-2020

ਕੇਂਦਰੀ ਮੰਤਰੀ ਨੇ ਇਸ ਟਵੀਟ ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾ ਨੂੰ ਸ਼ਨੀਵਾਰ ਯਾਨੀ ਕਿ 16 ਮਈ 2020 ਨੂੰ ਸ਼ਾਮ 5 ਵਜੇ ਉਨ੍ਹਾਂ ਨਾਲ ਟਵਿੱਟਰ, ਫੇਸਬੁੱਕ ‘ਤੇ ਜੁੜੇ ਰਹਿਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਲਾਕਡਾਊਨ ਕਾਰਨ ਸਮੇਂ ਦੀ ਕਮੀ ਦੀ ਭਰਪਾਈ ਕਰਨ ਲਈ ਬੋਰਡ ਨੇ ਸਿਰਫ ਪ੍ਰਮੁੱਖ 29 ਵਿਸ਼ਿਆਂ ਦੀ ਪ੍ਰੀਖਿਆ ਕਰਾਉਣ ਦਾ ਫੈਸਲਾ ਕੀਤਾ ਸੀ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ