Corona in Ludhiana: ਲੁਧਿਆਣਾ ਦੇ ਵਿੱਚ Corona ਦਾ ਤੀਜਾ ਕੇਸ ਪੋਜ਼ੀਟਿਵ, ਇਲਾਕਾ ਕੀਤਾ ਸੀਲ

corona-in-ludhiana-corona-third-positive-case-in-ludhiana

Corona in Ludhiana: ਪੰਜਾਬ ‘ਚ Corona Virus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਲੁਧਿਆਣਾ ‘ਚ ਕੋਰੋਨਾ ਦਾ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਇੱਥੇ ਇਕ 72 ਸਾਲ ਦੀ ਔਰਤ ‘ਚ Corona Virus ਦੀ ਪੁਸ਼ਟੀ ਕੀਤੀ ਗਈ ਹੈ, ਜੋ ਕਿ ਅਮਰਪੁਰਾ ਦੀ ਮ੍ਰਿਤਕ ਔਰਤ ਦੇ ਸੰਪਰਕ ‘ਚ ਸੀ, ਹਾਲਾਂਕਿ ਮ੍ਰਿਤਕ ਔਰਤ ਦੇ ਬੇਟਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਲੁਧਿਆਣਾ ਦੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵਲੋਂ ਇਸ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 42 ਹੋ ਗਈ ਹੈ ਅਤੇ ਜੇਕਰ ਰਾਜਧਾਨੀ ਦੇ 13 ਮਰੀਜ਼ਾਂ ਨੂੰ ਵੀ ਸ਼ਾਮਲ ਕਰ ਲਿਆ ਜਾਵੇ ਤਾਂ ਇਹ ਗਿਣਤੀ 55 ਬਣਦੀ ਹੈ।

corona-in-ludhiana-corona-third-positive-case-in-ludhiana

Corona Virus ਕਾਰਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਮਰੀ 42 ਸਾਲਾ ਔਰਤ ਦੇ ਕੇਸ ‘ਚ ਪ੍ਰਸ਼ਾਸ਼ਨ ਵਲੋਂ ਸੀਲ ਕੀਤੇ ਗਏ ਅਮਰਪੁਰਾ ਇਲਾਕੇ ‘ਚ ਮੰਗਲਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਪੁੱਜੀਆਂ, ਜਿਨ੍ਹਾਂ ਵਲੋਂ 15 ਤੋਂ ਜ਼ਿਆਦਾ ਵਿਅਕਤੀਆਂ ਦੇ ਸੈਂਪਲ ਲਏ ਗਏ, ਜਦੋਂ ਕਿ ਜਿਸ ਘਰ ‘ਚ ਔਰਤ ਰਹਿੰਦੀ ਸੀ, ਘਰ ਦੇ ਸਾਰੇ ਕਿਰਾਏਦਾਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ