Ludhiana Corona News: ਲੁਧਿਆਣਾ ਵਿੱਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, ਇਕ ਹਫ਼ਤੇ ਵਿੱਚ ਹੋਈਆਂ 60 ਤੋਂ ਵੱਧ ਮੌਤਾਂ

corona-outbreak-66-deaths-in-a-week-in-ludhiana
Ludhiana Corona News: ਕੋਰੋਨਾ ਵਾਇਰਸ ਕਾਰਨ 7 ਦਿਨਾਂ ‘ਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਮਹਾਨਗਰ ‘ਚ ਬੀਤੇ ਦਿਨੀਂ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 168 ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੂਜੇ ਸ਼ਹਿਰਾਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ‘ਚ 587 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਵਿਚ ਜ਼ਿਲ੍ਹੇ ‘ਚੋਂ 1696 ਐਕਟਿਵ ਮਰੀਜ਼ ਹਨ।

ਇਹ ਵੀ ਪੜ੍ਹੋ: Ludhiana Rape News: ਰਿਸ਼ਤਿਆਂ ਨੂੰ ਕੀਤਾ ਬੇਗਾਨਾ: ਲੁਧਿਆਣਾ ਵਿੱਚ ਸਹੁਰੇ ਨੇ 21 ਸਾਲਾਂ ਨੂੰਹ ਨਾਲ ਕੀਤਾ ਜ਼ਬਰ ਜਨਾਹ

ਸਿਵਲ ਸਰਜਨ ਨੇ ਦੱਸਿਆ ਕਿ ਵਰਤਮਾਨ ‘ਚ 1419 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ ਹੈ। ਅੱਜ 998 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਤੱਕ ਕੁਲ 71998 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 70579 ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ, ਜਿਸ ‘ਚੋਂ 64960 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ‘ਚ ਭੇਜਿਆ ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਵੇ ਅਤੇ ਜਾਂਚ ਦੇ ਬਾਅਦ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ।

25268 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਕੁਆਰੰਟਾਈਨ ਕੀਤਾ ਗਿਆ ਹੈ ਜਦਕਿ ਵਰਤਮਾਨ ਵਿਚ 4776 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਦੂਜੇ ਪਾਸੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਬਿਨਾਂ ਵਜ੍ਹਾ ਘਰਾਂ ਵਿਚੋਂ ਬਾਹਰ ਨਾ ਨਿਕਲਣ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ