ਲੁਧਿਆਣਾ

Ludhiana Suicide News: ਕੋਰੋਨਾ ਦੀ ਰਿਪੋਰਟ ਪੋਜ਼ੀਟਿਵ ਆਉਣ ਤੇ ਨੌਜਵਾਨ ਨੇ ਮਾਰੀ ਪਹਿਲੀ ਮੰਜ਼ਿਲ ਤੋਂ ਛਾਲ


Ludhiana Suicide News: ਦਰੇਸੀ ਇਲਾਕੇ ‘ਚ ਸਥਿਤ ਇਕ ਚੈਰੀਟੇਬਲ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਕੇ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਨੌਜਵਾਨ ਨੇ ਇਹ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ ’ਤੇ ਪੀੜਤ ਹੈ। ਨੌਜਵਾਨ ਨੇ ਹਸਪਤਾਲ ਦੇ ਵਾਰਡ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਪਹਿਲੀ ਮੰਜ਼ਿਲ ਤੋਂ ਸੜਕ ’ਤੇ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ: Ludhiana Suicide News: ਲਾਕਡਾਊਨ ਦੌਰਾਨ ਕੰਮ ਨਾ ਮਿਲਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਛਾਲ ਲਾਉਣ ਦੀ ਵੀਡੀਓ ਉੱਥੇ ਖੜ੍ਹੇ ਵਿਅਕਤੀ ਨੇ ਬਣਾ ਲਈ, ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋਈ ਹੈ। ਜਾਣਕਾਰੀ ਅਨੁਸਾਰ ਦਰੇਸੀ ਇਲਾਕੇ ਦੇ ਇਕ ਚੈਰੀਟੇਬਲ ਹਸਪਤਾਲ ‘ਚ ਇਕ ਨੌਜਵਾਨ 3 ਦਿਨ ਤੋਂ ਦਾਖ਼ਲ ਸੀ, ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਤੋਂ ਹੀ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ। ਹਸਪਤਾਲ ‘ਚ ਦਾਖ਼ਲ ਹੋਣ ਤੋਂ ਪਹਿਲਾਂ ਵੀ ਉਹ ਕਾਫੀ ਪਰੇਸ਼ਾਨੀ ਭਰੇ ਮਾਹੌਲ ’ਚੋਂ ਗੁਜ਼ਰ ਰਿਹਾ ਸੀ। ਛਾਲ ਮਾਰਨ ਤੋਂ ਬਾਅਦ ਉਸ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: Mandi Gobindgarh Blast News: ਮੰਡੀ ਗੋਬਿੰਦਗੜ੍ਹ ਵਿੱਚ ਸਥਿਤ ਫੈਕਟਰੀ ਹੋਇਆ ਬਲਾਸਟ, ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਹਸਪਤਾਲ ‘ਚ ਦਾਖ਼ਲ ਨੌਜਵਾਨ ਦੇ ਸਿਰ ਅਤੇ ਪੈਰ ਦੀ ਹੱਡੀ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਗੰਭੀਰ ਹਾਲਤ ਨੂੰ ਦੇਖਦਿਆਂ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਛਾਲ ਮਾਰਨ ਤੋਂ ਪਹਿਲਾਂ ਕਾਫੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਨਹੀਂ ਰੁਕਿਆ। ਮੌਕੇ ’ਤੇ ਖੜ੍ਹੇ ਲੋਕਾਂ ਨੇ ਤੁਰੰਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਥਾਣਾ ਡਵੀਜ਼ਨ ਨੰਬਰ-4 ਦੀ ਪੁਲਸ ਨੂੰ ਜਾਣਕਾਰੀ ਮਿਲਣ ’ਤੇ ਮੌਕੇ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਕਈ ਲੋਕਾਂ ਦੀ ਵੱਖ-ਵੱਖ ਤਰ੍ਹਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago