Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

corona-virus-new-case-in-ludhiana

Corona in Ludhiana: ਪੰਜਾਬ ਵਿਚ Coronavirus ਦਾ ਕਹਿਰ ਦਿਨ-ਬ-ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਦਾ ਹੈ, ਜਿੱਥੋਂ ਦੀ ਰਹਿਣ ਵਾਲੀ ਸੁਰਿੰਦਰ ਕੌਰ (69) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਉਕਤ ਔਰਤ ਦੀ ਕੋਈ ਵਿਦੇਸ਼ ਯਾਤਰਾ ਦੀ ਹਿਸਟਰੀ ਤਾਂ ਨਹੀਂ ਹੈ ਪਰ ਉਹ 17 ਮਾਰਚ ਨੂੰ ਬੱਸ ਵਿਚ ਬੈਠ ਕੇ ਮੋਹਾਲੀ ਸਥਿਤ ਆਪਣੀ ਰਿਸ਼ਤੇਦਾਰੀ ’ਚ ਮਿਲਣ ਜ਼ਰੂਰ ਗਈ ਸੀ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਦੇ ਵਿੱਚ Corona ਦਾ ਤੀਜਾ ਕੇਸ ਪੋਜ਼ੀਟਿਵ, ਇਲਾਕਾ ਕੀਤਾ ਸੀਲ

ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜਨ ਲੱਗੀ ਅਤੇ ਉਸ ਨੂੰ 31 ਨੂੰ ਗੰਭੀਰ ਹਾਲਤ ਵਿਚ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਲੋੜੀਂਦੇ ਟੈਸਟ ਹੋਣ ਤਾਂ ਬਾਅਦ ਅੱਜ ਉਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਲੁਧਿਆਣਾ ਵਿਚ Coronavirus ਦਾ ਇਹ 4 ਮਾਮਲਾ ਹੈ, ਜਦਕਿ Corona ਕਾਰਨ ਲੁਧਿਆਣਾ ਦੀ ਇਕ ਔਰਤ ਦੀ ਮੌਤ ਹੋ ਚੁੱਕੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ