ਲੁਧਿਆਣਾ

Ludhiana News: ਲੁਧਿਆਣਾ ਦੇ ਨੀਚੀ ਮੰਗਲੀ ਦੇ ਇਕ ਕੁਆਟਰ ਵਿੱਚ ਫਟਿਆ ਗੈਸ ਸਿਲੰਡਰ, ਇਕ ਔਰਤ ਦੀ ਮੌਤ

Ludhiana News: ਨੀਚੀ ਮੰਗਲੀ ਸਥਿਤ ਇਕ ਕੁਆਰਟਰ ਵਿਚ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਔਰਤ ਦੇ ਚੀਥੜੇ ਉੱਡ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੁਆਰਟਰ ਦੀਆਂ ਕੰਧਾਂ ਤੱਕ ਟੁੱਟ ਗਈਆਂ। ਧਮਾਕਾ ਸੁਣ ਕੇ ਹੀ ਆਲੇ-ਦੁਆਲੇ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ। ਕੰਟਰੋਲ ਰੂਮ ‘ਤੇ ਸੂਚਨਾ ਪਾ ਕੇ ਮੌਕੇ ‘ਤੇ ਥਾਣਾ ਫੋਕਲ ਪੁਆਇੰਟ ਤਹਿਤ ਚੌਕੀ ਈਸ਼ਵਰ ਨਗਰ ਦੀ ਪੁਲਸ ਪੁੱਜੀ। ਸਿਲੰਡਰ ਫਟਣ ਕਾਰਨ ਔਰਤ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕੱਠੇ 22 CoronaPositive ਕੇਸ ਆਏ ਸਾਹਮਣੇ

ਧਮਾਕੇ ਨਾਲ ਔਰਤ ਦੇ ਸਿਰ ਦਾ ਸਿਰਫ ਪਿੰਜਰ ਹੀ ਰਹਿ ਗਿਆ ਸੀ। ਮ੍ਰਿਤਕ ਔਰਤ ਸੋਨੀਆ (30) ਸਾਲ ਹੈ। ਪੁਲਸ ਨੇ ਔਰਤ ਦੀ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਹੈ। ਈਸ਼ਵਰ ਨਗਰ ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਔਰਤ ਸੋਨੀਆ, ਨੀਚੀ ਮੰਗਲੀ ਸਥਿਤ ਫੇਸ-8 ਦੇ ਇਲਾਕੇ ਵਿਚ ਇਕ ਫੈਕਟਰੀ ਵਿਚ ਲੇਬਰ ਦਾ ਕੰਮ ਕਰਦੀ ਸੀ। ਉਹ ਫੈਕਟਰੀ ਦੇ ਉੱਪਰ ਬਣੇ ਕੁਆਰਟਰ ਵਿਚ ਰਹਿੰਦੀ ਸੀ। ਉਸ ਦੇ ਆਲੇ-ਦੁਆਲੇ ਦੇ ਕੁਆਰਟਰ ਖਾਲੀ ਹਨ। ਔਰਤ ਇਕੱਲੀ ਰਹਿੰਦੀ ਸੀ। ਮੁੱਢਲੀ ਜਾਂਚ ਵਿਚ ਪਤਾ ਲੱਗਾ ਕਿ ਔਰਤ ਸਵੇਰ ਸਮੇਂ ਚਾਹ ਬਣਾਉਣ ਲੱਗੀ ਸੀ।

ਇਸ ਦੌਰਾਨ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਕਮਰਾ ਛੋਟਾ ਹੋਣ ਕਾਰਨ ਔਰਤ ਨੂੰ ਬਾਹਰ ਜਾਣ ਦਾ ਮੌਕਾ ਨਹੀਂ ਮਿਲਿਆ ਅਤੇ ਧਮਾਕੇ ਨਾਲ ਔਰਤ ਦੇ ਸਰੀਰ ਦੇ ਚੀਥੜੇ ਤੱਕ ਉੱਡ ਗਏ। ਔਰਤ ਦੇ ਸਰੀਰ ਦਾ ਸਾਰਾ ਮਾਸ ਸੜ ਗਿਆ ਅਤੇ ਸਿਰ ਦਾ ਸਿਰਫ ਪਿੰਜਰ ਹੀ ਨਜ਼ਰ ਆ ਰਿਹਾ ਸੀ। ਉਨ੍ਹਾਂ ਨੇ ਮੌਕੇ ‘ਤੇ ਪੁੱਜ ਕੇ ਔਰਤ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਹੁਣ ਤੱਕ ਔਰਤ ਦੇ ਕਿਸੇ ਪਰਿਵਾਰਕ ਮੈਂਬਰ ਦਾ ਪਤਾ ਨਹੀਂ ਲੱਗ ਸਕਿਆ ਹੈ। ਉਸ ਦੇ ਪਰਿਵਾਰ ਦਾ ਪਤਾ ਲਗਾ ਕੇ ਉਨ੍ਹਾਂ ਨੇ ਸੰਪਰਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਆਉਣ ਤੱਕ 72 ਘੰਟਿਆਂ ਲਈ ਲਾਸ਼ ਰੱਖਵਾ ਦਿੱਤੀ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago