Lockdown in Ludhiana: Lockdown ਦੌਰਾਨ ਲੁਧਿਆਣਾ ਪੁਲਿਸ ਨੇ 6000 ਤੋਂ ਵੱਧ ਲੋਕਾਂ ਦੇ ਕੱਟੇ ਚਲਾਨ

during-the-lockdown-ludhiana-police-issued-challans-to-more-than-6000-people

Lockdown in Ludhiana: ਇਕ ਪਾਸੇ ਪੰਜਾਬ ਪੁਲਸ ਜਿੱਥੇ ਸੋਮਵਾਰ ਨੂੰ ਸਬ ਇੰਸਪੈਕਟਰ ਹਰਜੀਤ ਸਿੰਘ ਦੇ ਜਜ਼ਬੇ ਨੂੰ ਸਲਾਮ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਡੀ ਸੀ. ਪੀ. ਵੱਲੋਂ ਪੁਲਸ ਦੀ ਕਾਰਗੁਜ਼ਾਰੀ ਦਾ ਢੰਗ ਅਤੇ ਹੁਣ ਤੱਕ ਲੁਧਿਆਣਾ ‘ਚ ਦਰਜ ਕੀਤੀਆਂ ਗਈਆਂ ਐੱਫ. ਆਈ. ਆਰਜ਼ ਦੀ ਵੀ ਡਿਟੇਲ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ‘ਚ ਕਿਸੇ ਵੀ ਕਰਫਿਊ ਦੀ ਉਲੰਘਣਾ ਕਰਨ ਵਾਲੇ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ, ਨਾ ਹੀ ਚਲਾਨ ਕੱਟਿਆ ਜਾਂਦਾ ਹੈ ਅਤੇ ਨਾ ਹੀ ਐੱਫ. ਆਈ. ਆਰ. ਦਰਜ ਕੀਤੀ ਜਾਂਦੀ ਹੈ।

during-the-lockdown-ludhiana-police-issued-challans-to-more-than-6000-people

ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਜੇਕਰ ਉਹ ਨਹੀਂ ਸੁਧਰਦੇ ਤਾਂ ਉਸ ਤੋਂ ਬਾਅਦ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਸੀਨੀਅਰ ਅਫ਼ਸਰ ਅਖਿਲ ਚੌਧਰੀ ਨੇ ਦੱਸਿਆ ਕਿ 23 ਮਾਰਚ ਤੋਂ ਲੈ ਕੇ ਹੁਣ ਤੱਕ ਕਰਫ਼ਿਊ ਦੌਰਾਨ 376 ਐਫ. ਆਈ. ਆਰਜ਼ ਉਹ ਦਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜੇਕਰ ਚਲਾਨਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਲੁਧਿਆਣਾ ‘ਚ 6333 ਵਾਹਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। 1323 ਵਾਹਨਾਂ ਨੂੰ ਹੁਣ ਤੱਕ ਬਾਂਡ ਕੀਤਾ ਗਿਆ ਹੈ, 13526 ਲੋਕਾਂ ਨੂੰ ਓਪਨ ਜੇਲ੍ਹ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ਨੂੰ ਬਾਅਦ ‘ਚ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਡਰੋਨ ਰਾਹੀਂ ਵੀ ਲੋਕਾਂ ‘ਤੇ ਨਜ਼ਰ ਰੱਖ ਰਹੇ ਹਨ ਅਤੇ ਜੇਕਰ ਕੋਈ ਕਰਫਿਊ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਮੁਤਾਬਕ ਉਸ ‘ਤੇ ਕਾਰਵਾਈ ਕੀਤੀ ਜਾਂਦੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ