Ludhiana Suicide News: ਮਾਛੀਵਾੜਾ ਸਾਹਿਬ ਵਿੱਚ ਹੋਈ ਵੱਡੀ ਵਾਰਦਾਤ, ਸਰਕਾਰੀ ਹਸਪਤਾਲ ਵਿੱਚ ਤਾਇਨਾਤ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ

government-hospital-doctor-suicide-in-machhiwara

Ludhiana Suicide News: ਮਾਛੀਵਾੜਾ ਸਰਕਾਰੀ ਹਸਪਤਾਲ ‘ਚ ਤਾਇਨਾਤ ਗਾਇਨੀ ਸਪੈਸ਼ਲਿਸਟ ਸਰਜਨ ਡਾ. ਏਕਤਾ ਵਲੋਂ ਮੋਰਿੰਡਾ ਵਿਖੇ ਆਪਣੇ ਘਰ ‘ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਏਕਤਾ ਜੋ ਕਿ ਆਪਣੇ ਪਤੀ ਤੋਂ ਵੱਖ ਬੱਚਿਆਂ ਸਮੇਤ ਮੋਰਿੰਡਾ ਵਿਖੇ ਰਹਿੰਦੀ ਸੀ ਅਤੇ ਕੱਲ੍ਹ ਸ਼ਾਮ ਉਸਨੇ ਆਪਣੇ ਬੱਚਿਆਂ ਨੂੰ ਪਤੀ ਕੋਲ ਛੱਡ ਦਿੱਤਾ। ਬੀਤੀ ਰਾਤ 10 ਵਜੇ ਮੋਰਿੰਡਾ ਵਿਖੇ ਉਨ੍ਹਾਂ ਨੇ ਆਪਣੇ ਘਰ ‘ਚ ਪੱਖੇ ਨਾਲ ਫ਼ਾਹਾ ਲੈ ਕੇ ਆਤਮ-ਹੱਤਿਆ ਕਰ ਲਈ।

ਇਹ ਵੀ ਪੜ੍ਹੋ: Ludhiana News: ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦਾ ਹੈ ਰੱਖੜੀ ਦਾ ਤਿਉਹਾਰ

ਉਨ੍ਹਾਂ ਦੀ ਲਾਸ਼ ਨੂੰ ਗੁਆਂਢੀਆਂ ਨੇ ਦੇਖਿਆ ਜਿਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਸਥਾਨਕ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਡਾਕਟਰ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਰੋਪੜ ਭੇਜ ਦਿੱਤਾ। ਅਜੇ ਤੱਕ ਡਾਕਟਰ ਵਲੋਂ ਲਿਖਿਆ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਪੁਲਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ