Ludhiana Corona News: ਲੁਧਿਆਣਾ ਤੋਂ ਆਈ ਵੱਡੀ ਰਾਹਤ ਦੀ ਖ਼ਬਰ, ਇੱਕ ਦਿਨ ਵਿੱਚ 1183 ਮਰੀਜ਼ਾ ਨੇ ਦਿੱਤੀ ਕੋਰੋਨਾ ਨੂੰ ਮਾਤ

in-one-day-1183-patients-beat-the-corona-in-ludhiana

Ludhiana Corona News: ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫ਼ੀ ਤੇਜ਼ੀ ਆਈ ਹੈ। ਜਿਵੇਂ-ਜਿਵੇਂ ਸੈਂਪਲਾਂ ਦੀ ਗਿਣਤੀ ਵੱਧ ਰਹੀ ਹੈ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜਦੋਂ ਕਿ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਵਧਣ ਕਾਰਨ ਹਰ ਇਕ ਦੇ ਮਨ ਵਿਚ ਡਰ ਦਾ ਮਾਹੌਲ ਹੈ, ਇਸ ਦੌਰਾਨ ਇਕ ਰਾਹਤ ਦੀ ਖ਼ਬਰ ਵੀ ਆਈ ਹੈ। ਜਿਲ੍ਹੇ ਵਿਚ ਪਿਛਲੇ 24 ਘੰਟਿਆਂ ਵਿਚ 1183 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ। ਇਹ ਇਕੋ ਦਿਨ ਵਿਚ ਠੀਕ ਹੋਣ ਵਾਲੇ ਲੋਕਾਂ ਦੀ ਸਭ ਤੋਂ ਵੱਧ ਸੰਖਿਆ ਹੈ।

ਇਹ ਵੀ ਪੜ੍ਹੋ: Ludhiana Corona Updates News: ਲੁਧਿਆਣਾ ਦੇ ਵਿੱਚ ਹੋਇਆ ਕੋਰੋਨਾ ਬਲਾਸਟ, ਬੀਤੇ ਦਿਨ 400 ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

ਸੂਬਾ ਸਿਹਤ ਵਿਭਾਗ ਦੇ ਅਨੁਸਾਰ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ 64.82 ਪ੍ਰਤੀਸ਼ਤ ਹੈ। ਦੂਜੇ ਪਾਸੇ ਡੀਸੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਜੇਕਰ ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਪੜਤਾਲ ਵਿੱਚ ਹਰ ਦਿਨ ਵਾਧਾ ਹੋ ਰਿਹਾ ਹੈ ਤਾਂ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਡੀਸੀ ਨੇ ਕਿਹਾ ਕਿ ਸ਼ਹਿਰ ਵਿੱਚ ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਦੀ ਰਿਕਵਰੀ ਰੇਟ ਠੀਕ ਹੈ। ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਸਾਵਧਾਨੀ ਵਰਤਣੀ ਚਾਹੀਦੀ ਹੈ।