Ludhiana News: ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਦੇਰ ਰਾਤ ਤੋਂ ਸ਼ੁਰੂ, ਆਉਣ ਜਾਣ ਵਾਲੇ ਵਾਹਨਾਂ ਨੂੰ ਲੱਗੇਗਾ ਟੋਲ

ladowal-toll-plaza-ludhiana-news

Ludhiana News: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਕਰਫਿਊ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਸਾਫ ਇਨਕਾਰ ਕਰਦਿਆਂ ਵੱਡਾ ਫ਼ੈਸਲਾ ਲਿਆ ਹੈ, ਉੱਥੇ ਹੀ ਦੂਜੇ ਪਾਸੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬੀਤੀ ਰਾਤ ਤੋਂ ਆਪਣੇ ਟੋਲ ਪਲਾਜ਼ਾ ਸ਼ੁਰੂ ਕਰ ਦਿੱਤੇ ਗਏ ਹਨ। ਜੇਕਰ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੀ ਗੱਲ ਕੀਤੀ ਜਾਵੇ ਤਾਂ ਰਾਤੀਂ 12 ਵਜੇ ਤੋਂ ਬਾਅਦ ਉਸ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਟੋਲ ਪਲਾਜ਼ਾ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਨੂੰ ਟੋਲ ਲਾਇਆ ਜਾ ਰਿਹਾ ਹੈ, ਹਾਲਾਂਕਿ ਜਦੋਂ ਉਨ੍ਹਾਂ ਨੂੰ ਸੂਬਾ ਸਰਕਾਰ ਦੇ ਫੈਸਲੇ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਾਸੀਆਂ ਲਈ ਮਾੜੀ ਖ਼ਬਰ, SHO ਦੇ ਸੰਪਰਕ ਕਿਹਾ ਆਉਣ ਵਾਲੇ 126 ਲੋਕਾਂ ਨੂੰ ਕੀਤਾ ਕੁਆਰੰਟਾਈਨ

ਲਾਡੋਵਾਲ ਟੋਲ ਪਲਾਜ਼ਾ ਦੇ ਮੁੱਖ ਪ੍ਰਬੰਧਕ ਚੰਚਲ ਨੇ ਦੱਸਿਆ ਕਿ ਉਨ੍ਹਾਂ ਕੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਬੀਤੇ ਦਿਨ ਹੀ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਨਿਰਦੇਸ਼ ਆ ਗਏ ਸਨ, ਇਸ ਕਰਕੇ ਉਨ੍ਹਾਂ ਨੇ ਟੋਲ ਦੀ ਸ਼ੁਰੂਆਤ ਕਰ ਦਿੱਤੀ ਹੈ, ਜਦੋਂ ਕਿ ਪ੍ਰਬੰਧਕ ਨੂੰ ਜਦੋਂ ਪੰਜਾਬ ਸਰਕਾਰ ਵੱਲੋਂ ਆਪਣੇ ਟੋਲ ਪਲਾਜ਼ਾ ਫਿਲਹਾਲ ਬੰਦ ਰੱਖਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਗਾਈਡ ਲਾਈਨਜ਼ ਫਾਲੋ ਨਹੀਂ ਕਰਦੇ ਉਨ੍ਹਾਂ ਨੂੰ ਐਨ. ਐਚ. ਏ. ਆਈ. ਵੱਲੋਂ ਹੀ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧੀਨ ਆਉਂਦੇ ਟੋਲ ਪਲਾਜ਼ਾ ਜ਼ਰੂਰ ਹਾਲੇ ਸ਼ੁਰੂ ਨਹੀਂ ਹੋਏ ਪਰ ਉਨ੍ਹਾਂ ਨੂੰ ਹਾਈਵੇਅ ‘ਤੇ ਸਥਿਤ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਹੁਕਮ ਜ਼ਰੂਰ ਮਿਲ ਗਏ ਹਨ।