Corona in Ludhiana: ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ, 300 ਨਵੇਂ ਕੇਸ ਆਏ ਸਾਹਮਣੇ 17 ਲੋਕਾਂ ਦੀ ਹੋਈ ਮੌਤ

ludhiana-300-new-corona-patients-17-deaths-in-ludhiana
Corona in Ludhiana:ਮਹਾਨਗਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 10 ਹਜ਼ਾਰ ਤੋਂ ਪਾਰ ਹੋ ਗਿਆ ਹੈ ਜਦਕਿ 395 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਹਾਨਗਰ ਵਿਚ ਅੱਜ 300 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਕਿ 17 ਦੀ ਮੌਤ ਹੋ ਗਈ ਹੈ। 300 ਮਰੀਜ਼ਾਂ ’ਚ 273 ਜ਼ਿਲੇ ਦੇ ਰਹਿਣ ਵਲੇ ਹਨ ਜਦਕਿ 27 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਲੁਧਿਆਣਾ ਦੇ ਅੱਜ 15 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਹੋਰ ਮਰੀਜ਼ਾਂ ’ਚੋਂ ਇਕ ਨਵਾਂਸ਼ਹਿਰ ਤੇ ਦੂਜਾ ਜੰਮੂ-ਕਸ਼ਮੀਰ ਸੂਬੇ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Ludhiana Suicide News: ਕੋਰੋਨਾ ਦੀ ਰਿਪੋਰਟ ਪੋਜ਼ੀਟਿਵ ਆਉਣ ਤੇ ਨੌਜਵਾਨ ਨੇ ਮਾਰੀ ਪਹਿਲੀ ਮੰਜ਼ਿਲ ਤੋਂ ਛਾਲ

ਚੰਡੀਗੜ੍ਹ ਤੋਂ ਜਾਰੀ ਬੁਲੇਟਿਨ ਅਨੁਸਾਰ ਮਹਾਨਗਰ ਵਿਚ ਆਏ 273 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਹੁਣ ਤੱਕ ਮਹਾਨਗਰ ਵਿਚ ਸਥਾਨਕ ਸਿਹਤ ਵਿਭਾਗ ਅਨੁਸਾਰ 10039 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 7927 ਮਰੀਜ਼ ਠੀਕ ਹੋਣ ਦੇ ਉਪਰੰਤ ਡਿਸਚਾਰਜ ਹੋ ਚੁੱਕੇ ਹਨ ਜਦਕਿ 2455 ਐਕਟਿਵ ਮਰੀਜ਼ ਹਨ। ਕੋਰੋਨਾ ਵਾਇਰਸ ਦੇ ਮਾਮਲੇ ਵਿਚ ਵਿਆਪਕ ਛਾਣਬੀਨ ਅਤੇ ਟੈਸਟ ਕਰਨ ਲਈ ਕਾਰੋਬਾਰੀਅਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੇ ਟੈਸਟ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਕੋਰੋਨਾ ਵਾਇਰਸ ਦੇ ਮਾਮਲੇ ਵਿਚ ਵਿਆਪਕ ਛਾਣਬੀਨ ਕੀਤੀ ਜਾ ਸਕੇ ਅਤੇ ਸਮਾਂ ਰਹਿੰਦੇ ਮਰੀਜ਼ਾਂ ਦਾ ਪਤਾ ਲਾਇਆ ਜਾ ਸਕੇ।

ਇਹ ਵੀ ਪੜ੍ਹੋ: Ludhiana Suicide News: ਲਾਕਡਾਊਨ ਦੌਰਾਨ ਕੰਮ ਨਾ ਮਿਲਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਇਕ ਐੱਮ. ਐੱਮ. ਯੂ. ਨੂੰ ਲੁਧਿਆਣਾ ਸ਼ਿਫਟ ਕੀਤਾ ਜਾ ਰਿਹਾ ਹੈ ਤਾਂ ਕਿ ਜਾਂਚ ਵਿਚ ਤੇਜ਼ੀ ਲਿਆਂਦੀ ਜਾ ਸਕੇ। ਵਰਨਣਯੋਗ ਹੈ ਕਿ ਮਿਸ਼ਨ ਡਾਇਰੈਕਟਰ ਨੇ ਐੱਸ. ਬੀ. ਐੱਸ. ਨਗਰ ਦੇ ਸਿਵਲ ਸਰਜਨ ਨੂੰ ਪੱਤਰ ਲਿਖ ਕੇ ਐੱਮ. ਐੱਮ. ਯੂ. ਨੂੰ ਲੁਧਿਆਣਾ ਸਿਵਲ ਸਰਜਨ ਆਫਿਸ ਵਿਚ ਸ਼ਿਫਟ ਕਰਨ ਲਈ ਕਿਹਾ ਹੈ। ਉਨ੍ਹਾਂ ਅਨੁਸਾਰ ਮਹਾਨਗਰ ਵਿਚ 2 ਐੱਮ. ਐੱਮ. ਯੂ. ਦੀ ਜ਼ਰੂਰਤ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ