ਲੁਧਿਆਣਾ ਐਡਮਿਨ ਨੇ ਜ਼ਿਲ੍ਹੇ ਵਿੱਚ ਨਿੱਜੀ ਐਂਬੂਲੈਂਸ ਦੀਆਂ ਕੀਮਤਾਂ ਤੈਅ ਕੀਤੀਆਂ

Ludhiana-admin-fixed-the-rates-for-private-ambulance--in-the-district

ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁਨਾਫਾਖੋਰੀ ਰੋਕਣ, ਕੋਵਿਡ-19 ਮਰੀਜ਼ਾਂ ਨੂੰ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਐਂਬੂਲੈਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ।

ਕੋਵਿਡ-19 ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਕੁਝ ਐਂਬੂਲੈਂਸ ਮਾਲਕਾਂ ਵੱਲੋਂ ਮੁਨਾਫਾਖੋਰੀ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਰੇਟ ਵਸੂਲੇ ਜਾ ਰਹੇ ਹਨ। ਕੋਵਿਡ ਮਰੀਜ਼ਾਂ ਦੀ ਸੁਵਿਧਾ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ ਜਿਸ ਵਿੱਚ ਐਂਬੂਲੈਂਸ ਵੈਨ/ਇਨੋਵਾ ਐਂਬੂਲੈਂਸ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 2500 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 12 ਰੁਪਏ ਪ੍ਰਤੀ ਕਿਲੋਮੀਟਰ ਅਤੇ ਇਸੇ ਤਰ੍ਹਾਂ ਵੈਂਟੀਲੇਟਰ ਐਂਬੂਲੈਂਸ ਵੈਨ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 5000 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 25 ਰੁਪਏ ਪ੍ਰਤੀ ਕਿਲੋਮੀਟਰ ਤੈਅ ਕੀਤਾ ਗਿਆ ਹੈ।

ਕੋਵਿਡ-19 (ਕੋਰੋਨਾ ਵਾਇਰਸ) ਕਰਕੇ ਸਾਰੇ ਸੰਸਾਰ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਰਕਾਰ ਵੱਲੋਂ ਵੀ ਇਸ ਬਿਮਾਰੀ ਨੂੰ ਮਹਾਮਾਰੀ ਐਲਾਨਿਆ ਜਾ ਚੁੱਕਾ ਹੈ। ਇਸ ਬਿਮਾਰੀ ਨਾਲ ਲੁਧਿਆਣਾ ਜ਼ਿਲ੍ਹਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਰੋਜ਼ਾਨਾ ਸੈਂਕੜੇ ਵਿਅਕਤੀ ਇਸ ਦੀ ਚਪੇਟ ਵਿੱਚ ਆ ਰਹੇ ਹਨ।

ਸਕੱਤਰ ਆਰ.ਟੀ.ਏ. ਸੰਦੀਪ ਗੜ੍ਹਾ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਣ ‘ਤੇ ਐਂਬੂਲੈਂਸ ਹੈਲਪਲਾਈਨ ਨੰਬਰ 78143-63850 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ