Corona in Ludhiana: ਲੁਧਿਆਣਾ ਵਿੱਚ ਹਰ ਰੋਜ਼ ਆ ਰਹੇ ਨੇ ਕੋਰੋਨਾ ਦੇ ਨਵੇਂ ਕੇਸ, ਬੀਤੇ ਦਿਨ 126 ਨਵੇਂ ਮਾਮਲਿਆਂ ਦੀ ਪੁਸ਼ਟੀ 18 ਲੋਕਾਂ ਦੀ ਮੌਤ

ludhiana-district-126-new-corona-patients-in-ludhiana

Corona in Ludhiana: ਕੋਰੋਨਾ ਵਾਇਰਸ ਦਾ ਕਹਿਰ ਲੁਧਿਆਣਾ ਜ਼ਿਲ੍ਹੇ ‘ਚ ਜਾਰੀ ਹੈ। ਜ਼ਿਲ੍ਹੇ ‘ਚ ਅੱਜ 18 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦਕਿ 126 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। 18 ਮ੍ਰਿਤਕ ਮਰੀਜ਼ਾਂ ‘ਚ 10 ਜਨਾਨੀਆਂ ਸ਼ਾਮਲ ਹਨ। ਸਿਹਤ ਵਿਭਾਗ ਮੁਤਾਬਕ 18 ਮ੍ਰਿਤਕ ਮਰੀਜ਼ਾਂ ‘ਚੋਂ 11 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ, ਜਦਕਿ 7 ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ। ਇਸੇ ਤਰ੍ਹਾਂ 126 ਮਰੀਜ਼ਾਂ ‘ਚੋਂ 119 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ: ਲੁਧਿਆਣਾ ਦੀ ਫੈਕਟਰੀ ‘ਚ ਕੰਮ ਕਰਨ ਵਾਲੀ 20 ਸਾਲਾਂ ਲੜਕੀ ਨਾਲ ਹੋਇਆ ਗੈਂਗਰੇਪ

ਹੁਣ ਤੱਕ ਮਹਾਨਗਰ ਵਿਚ ਜ਼ਿਲ੍ਹਾ ਸਿਹਤ ਵਿਭਾਗ ਦੀ ਰਿਪੋਰਟ ਦੇ ਮੁਤਾਬਕ 9546 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 362 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬਾਹਰੀ ਜ਼ਿਲ੍ਹਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚੋਂ 979 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਮਰੀਜ਼ਾਂ ਵਿਚੋਂ 87 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਅਤੇ ਮਰਨ ਵਾਲੇ ਮਰੀਜ਼ਾਂ ਦੇ ਅੰਕੜਿਆਂ ਦੇ ਹਿਸਾਬ ਨਾਲ ਪਹਿਲੇ ਸਥਾਨ ‘ਤੇ ਹੈ ਅਤੇ ਸਭ ਤੋਂ ਬਦਤਰ ਹਾਲਤ ‘ਚ ਹੈ।

ਇਹ ਵੀ ਪੜ੍ਹੋ: ਇੱਕ ਪਿਤਾ ਨੇ ਲਾਇਆ ਫ਼ਾਹਾ, ਮਰਨ ਤੋਂ ਪਹਿਲਾਂ 12 ਸਾਲਾਂ ਬੇਟੀ ਨੂੰ ਭੇਜਿਆ ਆਡੀਓ ਮੈਸੇਜ, ਇਹ ਕਾਰਣ ਆਇਆ ਸਾਹਮਣੇ

ਸਥਿਤੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਅਣਥੱਕ ਮਿਹਨਤ ਵੀ ਕਰ ਰਿਹਾ ਹੈ, ਜਦਕਿ ਇਕ ਅਧਿਕਾਰੀ ਅੰਕੜੇ ਘੱਟ ਦਿਖਾਉਣ ਦੇ ਚੱਕਰ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਹੇਰਫੇਰ ਵੀ ਕਰ ਰਿਹਾ ਹੈ ਪਰ ਹਾਲਾਤ ਕਾਬੂ ਵਿਚ ਨਹੀਂ ਆ ਰਹੇ। ਅੱਜ ਵੀ ਚੰਡੀਗੜ੍ਹ ਤੋਂ ਜਾਰੀ ਕੋਵਿਡ-19 ਬੁਲੇਟਿਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਦੀ ਰਿਪੋਰਟ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਵਿਚ 691 ਮਰੀਜ਼ਾਂ ਦਾ ਫਰਕ ਸਾਫ ਦੇਖਿਆ ਜਾ ਸਕਦਾ ਹੈ। ਡੀ.ਸੀ. ਵਰਿੰਦਰ ਸ਼ਰਮਾ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਵਿਚ ਕੋਰੋਨਾ ਵਾਇਰਸ ਦਾ ਦੌਰ ਸ਼ਿਖਰ ‘ਤੇ ਚੱਲ ਰਿਹਾ ਹੈ, ਫਿਰ ਵੀ ਮਰੀਜ਼ਾਂ ਦੀ ਰਿਕਵਰੀ ਦਰ 77 ਫੀਸਦੀ ਤੋਂ ਜ਼ਿਆਦਾ ਚੱਲ ਰਹੀ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ