Ludhiana Police ਨੇ ਦੇਹ ਵਪਾਰ ਦੇ ਅੱਡੇ ਨੂੰ ਕੀਤਾ ਬੇ-ਨਕਾਬ, 6 ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

ludhiana-police-raid-on-mole-station-shimlapuri

Ludhiana Police News: Ludhiana Police ਨੇ ਪਿਛਲੇ 2 ਸਾਲਾਂ ਤੋਂ ਪ੍ਰੀਤ ਨਗਰ ਸ਼ਿਮਲਾਪੁਰੀ ਖੇਤਰ ਵਿੱਚ ਇੱਕ ਘਰ ਵਿੱਚ ਔਰਤ ਦੁਆਰਾ ਚਲਾਏ ਜਾਂਦੇ ਇੱਕ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਉਸ ਔਰਤ ਸਣੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸ਼ਿਮਲਾਪੁਰੀ ਥਾਣੇ ਦੇ ਇੰਚਾਰਜ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਉਹ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਆਪਣੀ ਪੁਲਿਸ ਪਾਰਟੀ ਨਾਲ ਗਿੱਲ ਨਹਿਰ ‘ਤੇ ਗਸ਼ਤ ਕਰ ਰਹੇ ਸਨ।

ਉਸੇ ਸਮੇਂ, ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰੀਤ ਨਗਰ ਖੇਤਰ ਵਿਚ ਇਕ ਔਰਤ ਆਪਣੇ ਘਰ ਵਿਚ ਦੇਹ ਵਪਾਰ ਦਾ ਧੰਦਾ ਚਲਾ ਰਹੀ ਹੈ। ਛਾਪੇਮਾਰੀ ਦੌਰਾਨ ਉਸ ਅੱਡੇ ਦੀ ਮਾਲਕ ਸਣੇ ਤਿੰਨ ਕੁੜੀਆਂ ਅਤੇ ਦੋ ਮੁੰਡਿਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਔਰਤ, ਜੋ ਦੇਹ ਵਪਾਰ ਦਾ ਧੰਦਾ ਕਰ ਰਹੀ ਹੈ, ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਇਹ ਧੰਦਾ ਕਰਵਾ ਰਹੀ ਸੀ। ਇਹ ਵੀ ਪਤਾ ਚਲਿਆ ਹੈ ਕਿ ਇਹ ਔਰਤ ਇਕ ਹਜ਼ਾਰ ਰੁਪਏ ਵਿਚ ਗਾਹਕ ਨਾਲ ਸੌਦਾ ਨਿਪਟਾਉਣ ਤੋਂ ਬਾਅਦ ਆਪ 500 ਰੁਪਏ ਰੱਖ ਲੈਂਦੀ ਸੀ ਅਤੇ 500 ਰੁਪਏ ਇਸ ਧੰਦੇ ਨਾਲ ਸਬੰਧਤ ਲੜਕੀ ਨੂੰ ਨਕਦ ਅਦਾ ਕਰਦੀ ਸੀ।

ਇਹ ਵੀ ਪੜ੍ਹੋ: ਹੌਜ਼ਰੀ ਦੀਆਂ 200 ਤੋਂ ਵੱਧ ਵਾਸ਼ਿੰਗ ਯੂਨਿਟਸ ਦੇ ਕੋਲ ਨਹੀਂ ਹੈ Pollution Control Board ਦੀ ਸਹਿਮਤੀ

ਆਨਲਾਈਨ ਡਿਮਾਂਡ ‘ਤੇ ਵੀ ਇਹ ਔਰਤ ਕੁੜੀਆਂ ਦੀ ਸਪਲਾਈ ਕਰਦੀ ਸੀ। ਇੱਥੇ ਇਹ ਦੱਸਣਯੋਗ ਹੈ ਕਿ ਥਾਣਾ ਮੁਖੀ ਸਣੇ ਤਿੰਨੋਂ ਲੜਕੀਆਂ ਸ਼ਾਦੀਸ਼ੁਦਾ ਹਨ। ਥਾਣਾ ਇੰਚਾਰਜ ਇੰਚਾਰਜ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਅਜੈ ਕੁਮਾਰ ਅਤੇ ਪ੍ਰਵੀਨ ਕੁਮਾਰ ਸਣੇ 6 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ