ਲੁਧਿਆਣਾ ਬਜ਼ੁਰਗ ਤੋਂ ਬੈਂਕ ਦੇ ਬਾਹਰ ਲੱਖਾਂ ਦੀ ਲੁੱਟ ਦੀ ਵਾਰਦਾਤ ਆਈ ਸਾਹਮਣੇ, ਸੀਸੀਟੀਵੀ ‘ਚ ਤਸਵੀਰਾਂ ਕੈਦ

Ludhiana robbers looted from old man outside the bank

ਲੁਧਿਆਣਾ : ਕੋਰੋਨਾ ਕਾਲ ਵਿੱਚ ਜਿੱਥੇ ਲੋਕਾਂ ਦੇ ਹੋਂਸਲੇ ਟੁੱਟ ਰਹੇ ਹਨ। ਉੱਥੇ ਲੁਟੇਰਿਆਂ ਦੇ ਹੌਂਸਲੇ ਅਜੇ ਵੀ ਬੁਲੰਦ ਹਨ। ਲੁਧਿਆਣਾ ਵਿੱਚ ਅੱਜ ਇੱਕ ਬੈਂਕ ਦੇ ਬਾਹਰ ਬਜ਼ੁਰਗ ਤੋਂ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰਿਆਂ ਨੇ ਬਜ਼ੁਰਗ ਕੋਲੋਂ 2 ਲੱਖ 80 ਹਜ਼ਾਰ ਰੁਪਏ ਲੁੱਟ ਲਏ। ਉਨ੍ਹਾਂ ਵੱਲੋਂ ਬੰਦੂਕ ਦੀ ਨੋਕ ‘ਤੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਭੀੜ-ਭਾੜ ਵਾਲੀ ਥਾਂ ਹੋਣ ਦੇ ਬਾਵਜੂਦ ਵੀ ਲੁਟੇਰੇ ਆਸਾਨੀ ਨਾਲ ਇਸ ਪੂਰੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਇੰਡਸਿੰਡ ਬੈਂਕ ਦੇ ਬਾਹਰ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਭੈਣ ਨੂੰ ਪ੍ਰੇਸ਼ਾਨ ਕਰਦਾ ਸੀ ਗੁਆਂਢੀ, ਪੁਲਿਸ ਵਲੋਂ ਢੁਕਵੀਂ ਕਾਰਵਾਈ ਨਾ ਹੋਣ ਤੇ ਨੌਜਵਾਨ ਨੇ ਕੀਤੀ ਆਤਮ ਹੱਤਿਆ

ਬਜ਼ੁਰਗ ਸਹਿਮਿਆ ਹੋਇਆ ਹੈ ਤੇ ਉਸ ਨੇ ਆਪਣੀ ਹੱਡ ਬੀਤੀ ਦੱਸੀ ਕਿ ਕਿਵੇਂ ਉਸ ਨਾਲ ਲੁੱਟ ਹੋਈ। ਉਧਰ, ਮੌਕੇ ‘ਤੇ ਪਹੁੰਚੇ ਜਾਂਚ ਅਫਸਰ ਨੇ ਦੱਸਿਆ ਕਿ 11.30 ਵਜੇ ਦੇ ਕਰੀਬ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ