Ludhiana Health Worker News: ਡੇਰੇ ਦੇ ਸਾਧ ਵੱਲੋਂ ਦਸਤਾਰ ਲਾਹੁਣ ਅਤੇ ਦਾੜ੍ਹੀ ਪੁੱਟਣ ਤੇ SGPC ਨੇ ਲਿਆ ਸਖ਼ਤ ਨੋਟਿਸ

ludhiana-sikh-health-worker-beaten-mastan-singh-sgpc-takes-strict-notice-against-dera-sadhvvvvv
Ludhiana Health Worker News: ਲੁਧਿਆਣਾ ਦੇ ਪਿੰਡ ਖਾਨਪੁਰ ‘ਚ ਇਕ ਡੇਰੇ ਦੇ ਅਖੌਤੀ ਸਾਧ ਤੇ ਉਸਦੇ ਚੇਲਿਆਂ ਵਲੋਂ ਸਿੱਖ ਹੈਲਥ ਵਰਕਰ ਮਸਤਾਨ ਸਿੰਘ ਦੇ ਕੇਸਾਂ ਤੇ ਦਾੜ੍ਹੀ ਨੂੰ ਹੱਥ ਪਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ‘ਚ ਵਫ਼ਦ ਭੇਜ ਕੇ ਡੇਹਲੋਂ ਹਸਪਤਾਲ ‘ਚ ਦਾਖ਼ਲ ਮਸਤਾਨ ਸਿੰਘ ਦਾ ਹਾਲਚਾਲ ਪੁੱਛਿਆ ਤੇ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਦੀ ਚਾਰਾਜੋਈ ਕਰਨ ਦੀ ਗੱਲ ਵੀ ਕਹੀ।

ਇਹ ਵੀ ਪੜ੍ਹੋ: Ludhiana Drug News: ਲੁਧਿਆਣਾ ਵਿੱਚ ਹੌਜ਼ਰੀ ਵਪਾਰੀ ਦੇ 25 ਸਾਲਾਂ ਪੁੱਤਰ ਦੀ ਚਿੱਟੇ ਨਾਲ ਹੋਈ ਮੌਤ

ਇਸਦੇ ਨਾਲ ਹੀ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ। ਲੌਂਗੋਵਾਲ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ – ‘ਲੁਧਿਆਣਾ ਜ਼ਿਲੇ ‘ਚ ਪੀ.ਐੱਚ.ਸੀ. ਮਲੋਦ ਦੇ ਸਿਹਤ ਕਾਮੇ ਮਸਤਾਨ ਸਿੰਘ ਦੀ ਸਥਾਨਕ ਇਕ ਡੇਰੇ ‘ਚ ਕੁਝ ਲੋਕਾਂ ਵਲੋਂ ਕੁੱਟਮਾਰ ਕਰਨ, ਉਸਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਕਿ ਇਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਹੈ।

ਇਹ ਵੀ ਪੜ੍ਹੋ: Ludhiana Rape News: ਲੁਧਿਆਣਾ ਵਿੱਚ ਗਾਇਕਾ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਕੀਤਾ ਗਿਰਫ਼ਤਾਰ

ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਭਾਵੇਂ ਕਿ ਕੁਝ ਦੋਸ਼ੀ ਗ੍ਰਿਫ਼ਤਾਰ ਕਰ ਲਏ ਗਏ ਹਨ ਪਰ ਅਜੇ ਵੀ ਕਈ ਲੋਕ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਹਰ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਣਦੀਆਂ ਧਰਾਵਾਂ ਤਹਿਤ ਕਾਰਵਾਈ ਹੋਵੇ। ਕੋਵਿਡ-19 ਦੌਰਾਨ ਮੋਹਰਲੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨਾਲ ਅਜਿਹਾ ਦਦੁਰਵਿਵਹਾਰ ਅਨੈਤਿਕ ਹੋਣ ਦੇ ਨਾਲ-ਨਾਲ ਪ੍ਰਸ਼ਾਸਨ ਲਈ ਵੀ ਵੱਡਾ ਸਵਾਲ ਹੈ। ਮੌਜੂਦਾ ਸੰਕਟ ਦੌਰਾਨ ਆਪਣੀ ਜਾਨ ਜ਼ੋਖਮ ‘ਚ ਪਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਸੇਵਾ ਨਿਭਾਅ ਰਹੇ ਹਨ ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨੋਬਲ ਕਾਇਮ ਨਹੀਂ ਰਹਿ ਸਕੇਗਾ।

ਇਹ ਵੀ ਪੜ੍ਹੋ: Jaswant Singh Cheema News: 15 ਅਗਸਤ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੁਧਿਆਣਾ ਵਿੱਚ ਖਾਲਿਸਤਾਨ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਾ ਹਾਂ ਕਿ ਹੈਲਥ ਵਰਕਰ ਮਸਤਾਨ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਲੋਕਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਦੋਸ਼ੀ ਕਿਸੇ ਵੀ ਤਰ੍ਹਾਂ ਬਖਸ਼ੇ ਨਹੀਂ ਜਾਣੇ ਚਾਹੀਦੇ ਅਤੇ ਪੀੜਤ ਨੂੰ ਮੁਕੰਮਲ ਨਿਆਂ ਮਿਲਣਾ ਚਾਹੀਦਾ ਹੈ।’ਦੱਸ ਦੇਈਏ ਕਿ ਪਿਛਲੇ ਦਿਨੀਂ ਸਿਹਤ ਵਿਭਾਗ ਦੀਆਂ ਹਦਾਇਤਾਂ ‘ਤੇ ਇਕ ਡੇਰੇ ‘ਚ ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਕੋਰੋਨਾ ਟੈਸਟ ਲਈ ਪ੍ਰੇਰਿਤ ਕਰਨ ਲਈ ਗਏ ਮਸਤਾਨ ਸਿੰਘ ਨੂੰ ਡੇਰੇ ‘ਚ ਬੰਨ੍ਹ ਕੇ ਕੁੱਟਿਆ ਗਿਆ ਸੀ ਤੇ ਉਸਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ, ਜਿਸਦੀ ਵੀਡੀਓ ਵੀ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ