ਪਤਨੀ ਦੀ ਸ਼ਿਕਾਇਤ ‘ਤੇ ਹਵਾਲਾਤ ‘ਚ ਬੰਦ ਪਤੀ, ਥਾਣੇ ‘ਚ ਕੀਤੀ ਖ਼ੁਦਕੁਸ਼ੀ

man committed suicide in police station ladhowal

ਲੁਧਿਆਣਾ ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਸਿੰਘ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਅਣਗਹਿਲੀ ਵਰਤਣ ਦੇ ਦੋਸ਼ ਲਾਏ ਹਨ।

ਮ੍ਰਿਤਕ ਦੀ ਭੈਣ ਪਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਸਰੂਪ ਸਿੰਘ ਦਾ ਆਪਣੀ ਪਤਨੀ ਨਾਲ ਝਗੜਾ ਹੋਇਆ ਜਿਸ ਤੋਂ ਬਾਅਦ ਉਸ ਨੂੰ ਸਬਕ ਸਿਖਾਉਣ ਲਈ ਉਸ ਦੀ ਪਤਨੀ ਨੇ ਸਰੂਪ ਸਿੰਘ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਨੇ ਪੁਲਿਸ ਸਟੇਸ਼ਨ ਵਿੱਚ ਹੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਇਹ ਸ਼ਰ੍ਹੇਆਮ ਪੁਲਿਸ ਦੀ ਅਣਗਹਿਲੀ ਹੈ।

ਇਹ ਵੀ ਪੜ੍ਹੋ : ਖੰਨਾ : ਨਸ਼ੇ ਦੇ ਓਵਰਡੋਜ਼ ਕਰਕੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਉੱਧਰ, ਲਾਢੋਵਾਲ ਪੁਲਿਸ ਥਾਣੇ ਦੇ ਮੁਖੀ ਸਮੀਰ ਵਰਮਾ ਨੇ ਕਿਹਾ ਹੈ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਜਿਸ ਦੀ ਪੁਲਿਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਹੀ ਮ੍ਰਿਤਕ ਨੂੰ ਹਿਰਾਸਤ ਚ ਲਿਆ ਗਿਆ ਸੀ, ਐਸਐਚਓ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

Ludhiana News Headline ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ

Source:AbpSanjha