ਲੁਧਿਆਣਾ

ਸੜਕ ਕਿਨਾਰੇ ਖੜ੍ਹੀ ਕਾਰ ਨਾਲ ਹੋਈ ਸਕੂਟਰੀ ਦੀ ਟੱਕਰ, 1 ਦੀ ਮੌਤ

Road Accident Ludhiana: ਜਲੰਧਰ ਬਾਈਪਾਸ ਸ਼ਿਵਪੁਰੀ ਨੇੜੇ ਪੁਲ ‘ਤੇ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਟੱਕਰ ਮਾਰਦਿਆਂ ਸਕੂਟਰ ਸਵਾਰ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਕਸਬੇ ਜੋਧੇਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਡਰਾਈਵਰ ਅਤੇ ਉਸਦਾ ਸਹਾਇਕ ਮੌਕੇ ਤੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮੌਕੇ ਦੀ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: Ludhiana Bribery Case News: 2.75 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ DRI ਦੇ ADG ਚੰਦਰਸ਼ੇਖਰ ਨੂੰ ਮਿਲੀ ਜ਼ਮਾਨਤ

ਪੁਲਿਸ ਨੇ ਮ੍ਰਿਤਕ ਦੀ ਪਛਾਣ ਹਰਨਾਮ ਦਾਸ ਵਜੋਂ ਕੀਤੀ ਹੈ ਜੋ ਕਿ ਬਾਲ ਸਿੰਘ ਨਗਰ ਦਾ ਨਿਵਾਸੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਰਨਾਮ ਦਾਸ ਦੀ ਉਮਰ 65 ਸਾਲਾਂ ਦੀ ਸੀ ਅਤੇ ਉਹ ਹੌਜ਼ਰੀ ਦਾ ਕੰਮ ਕਰਦਾ ਸੀ। ਉਸ ਦੀਆਂ ਦੋ ਧੀਆਂ ਅਤੇ ਇਕ ਬੇਟਾ ਹੈ। ਉਹ ਹਰ ਰੋਜ਼ ਦੀ ਤਰਾਂ ਅੱਜ ਵੀ ਪੰਛੀਆਂ ਨੂੰ ਸਤਨਾਜਾ ਪਾ ਕੇ ਵਾਪਿਸ ਆ ਰਿਹਾ ਸੀ ਅਤੇ ਵਾਪਸੀ ਤੇ ਉਹ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਡਰਾਈਵਰ ਨੇ ਗੱਡੀ ਨੂੰ ਸੜਕ ਦੇ ਕਿਨਾਰੇ ਖੜਕਾਇਆ ਹੋਇਆ ਸੀ ਅਤੇ ਉਸ ਦਾ ਡਿੱਪਰ ਵੀ ਨਹੀਂ ਚੱਲ ਰਹੇ ਸੀ। ਹਨੇਰਾ ਹੋਣ ਕਾਰਨ ਉਸ ਦੀ ਸਕੂਟੀ ਪਿੱਛੇ ਤੋਂ ਕਾਰ ਨਾਲ ਟਕਰਾ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਰਾਰ ਡਰਾਈਵਰ ਦੀ ਮਦਦ ਲਈ ਉਸ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਬਰਾਮਦ ਕੀਤੇ ਗਏ ਦਸਤਾਵੇਜ਼ਾਂ ਤੋਂ ਪਤਾ ਚੱਲਿਆ ਕਿ ਵਾਹਨ ਸੰਗਰੂਰ ਦੀ ਹੈ ਅਤੇ ਉਹ ਸਬਜ਼ੀ ਮੰਡੀ ਵਿਚ ਸਾਮਾਨ ਛੱਡਣ ਆਇਆ ਸੀ। ਹਰਨਾਮ ਦਾਸ ਦੀ ਲਾਸ਼ ਦਾ ਪੋਸਟ ਮਾਰਟਮ ਸੋਮਵਾਰ ਨੂੰ ਕੀਤਾ ਜਾਵੇਗਾ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago