ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀਆਂ ਅਤੇ ਕਾਲਜ ਖੋਲ੍ਹਣ ਦਾ ਐਲਾਨ, ਇਸ ਦਿਨ ਤੋਂ ਸ਼ੁਰੂ ਕਲਾਸਾਂਆਂ

Punjab-Government-announces-opening-of-universities-and-colleges,-classes-starting-from-this-day

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ‘ਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

ਅੱਜ ਇੱਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਨੁਸਾਰ, ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਫਲਾਈਨ ਅਤੇ ਆਨਲਾਈਨ ਮਾਧਿਅਮਾਂ ਵਿੱਚ ਸਿੱਖਿਆ ਦਾ ਸੰਚਾਲਨ ਕਰਨਾ ਚਾਹੀਦਾ ਹੈ ਅਤੇ ਸਮੈਸਟਰ/ਸਾਲਾਨਾ ਪ੍ਰੀਖਿਆਵਾਂ ਦਾ ਸੰਚਾਲਨ ਕਰਨਾ ਚਾਹੀਦਾ ਹੈ।

ਨਾਲ ਹੀ, ਵਿਦਿਆਰਥੀਆਂ ਨੂੰ ਆਪਣੀ ਪਸੰਦ ਅਨੁਸਾਰ ਜਮਾਤਾਂ ਲੈਣ ਦੀ ਆਗਿਆ ਦਿੱਤੀ ਜਾਵੇਗੀ ਅਤੇ ਉਹਨਾਂ ‘ਤੇ ਜਮਾਤਾਂ ਲੈਣ ਲਈ ਕੋਈ ਦਬਾਅ ਨਹੀਂ ਪਾਇਆ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਕੋਵਿਦ-19 ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹੋਸਟਲ ਖੋਲ੍ਹੇ ਜਾਣੇ ਚਾਹੀਦੇ ਹਨ।

ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ‘ਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ  ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ‘ਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲ੍ਹੇ ਜਾਣ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ