Punjab Petrol Pumps News: ਪੰਜਾਬ ਵਿੱਚ ਕੱਲ੍ਹ ਸਾਰਾ ਦਿਨ ਪੈਟਰੋਲ ਪੰਪ ਰਹਿਣਗੇ ਬੰਦ

punjab-petrol-pumps-remain-closed-tomorrow

Punjab Petrol Pumps News: ਪੰਜਾਬ ਵਾਸੀਆਂ ਨੂੰ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿ ਕੱਲ੍ਹ ਮਤਲਬ ਕਿ 29 ਜੁਲਾਈ (ਬੁੱਧਵਾਰ) ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਰਹਿਣਗੇ। ਇਸ ਦੌਰਾਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਪਰੇਸ਼ਾਨੀ ਤੋਂ ਬਚਣ ਲਈ ਲੋਕ ਅੱਜ ਆਪਣੇ ਵਾਹਨਾਂ ‘ਚ ਤੇਲ ਭਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਕਾਫੀ ਦਿੱਕਤ ਹੋਵੇਗੀ।

ਇਹ ਵੀ ਪੜ੍ਹੋ: Ludhiana Municipal Corporation News: ਲੁਧਿਆਣਾ ਕਾਰਪੋਰੇਸ਼ਨ ਜੇ.ਈ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ 29 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਸਭ ਤੋਂ ਡੂੰਘਾ ਅਸਰ ਸ਼ਹਿਰਾਂ ‘ਚ ਜਾਣ ਵਾਲੇ ਲੋਕਾਂ ’ਤੇ ਪੈਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਲੜੀ ਤਹਿਤ ਪਬਲਿਕ ਟਰਾਂਸਪੋਰਟੇਸ਼ਨ ਅਤੇ ਦੁੱਧ, ਬ੍ਰੈੱਡ ਸਮੇਤ ਹੋਰ ਖਾਣ-ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਖਾਸ ਨਜ਼ਰ ਰੱਖਣੀ ਹੋਵੇਗੀ, ਨਹੀਂ ਤਾਂ ਉਨ੍ਹਾਂ ਦੇ ਵਾਹਨਾਂ ਦਾ ਚੱਕਾ ਜਾਮ ਹੋਣ ‘ਚ ਦੇਰ ਨਹੀਂ ਲੱਗੇਗੀ।ਦੱਸਣਯੋਗ ਹੈ ਕਿ ਡੀਲਰਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਪੰਜਾਬ ’ਚ ਤੇਲ ਦੀਆਂ ਕੀਮਤਾਂ ਅਤੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਮੁਕਾਬਲੇ ਵੈਟ (ਟੈਕਸ) ਕਿਤੇ ਜ਼ਿਆਦਾ ਹੋਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਗੁੱਸੇ ਦਾ ਕਾਰਨ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ