Ludhiana Rape News: ਲੁਧਿਆਣਾ ਦੇ ਖੰਨਾ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਦੀ ਲੁੱਟੀ ਇੱਜ਼ਤ, ਬਣਾਈ ਅਸ਼ਲੀਲ ਵੀਡੀਓ

rape-with-11th-class-girl-student-in-khanna

Ludhiana Rape News: ਸ਼ਹਿਰ ਦੀ ਇਕ 11ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਵਿਨੇ ਪਾਲ ਵਾਸੀ ਪਿੰਡ ਜੱਲਾ ਅਤੇ ਵਿੱਕੀ ਵਾਸੀ ਪਾਇਲ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਅਨੁਸਾਰ ਉਹ 11ਵੀਂ ਜਮਾਤ ਦੀ ਵਿਦਿਆਰਥਣ ਹੈ। ਉਹ ਘਟਨਾ ਵਾਲੇ ਦਿਨ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਰਸਤੇ ’ਚ ਉਕਤ ਮੁਲਜ਼ਮ ਉਸਨੂੰ ਕਾਰ ’ਚ ਮਿਲੇ।

ਇਹ ਵੀ ਪੜ੍ਹੋ: Ludhiana Rape News: ਪੰਜਾਬ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਹੇ ਜ਼ਬਰ-ਜਨਾਹ, 14 ਸਾਲਾਂ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਉਸ ਨੂੰ ਪਹਿਲਾਂ ਮੋਬਾਇਲ ਨੰਬਰ ਦਿੱਤਾ ਗਿਆ ਅਤੇ ਬਾਅਦ ‘ਚ ਕਥਿਤ ਦੋਸ਼ੀ ਉਸ ਨੂੰ ਇਕ ਘਰ ’ਚ ਲੈ ਗਏ ਅਤੇ ਦੋਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੁੜੀ ਦੀ ਅਸ਼ਲੀਲ ਵੀਡੀਓ ਵੀ ਬਣਾਈ ਅਤੇ ਕਿਸੇ ਨੂੰ ਦੱਸਣ ’ਤੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ। ਲੜਕੀ ਨੇ ਪਰਿਵਾਰ ਨਾਲ ਗੱਲ ਕੀਤੀ ਅਤੇ ਉਸ ਦੇ ਬਾਅਦ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ। ਐੱਸ. ਐੱਚ. ਓ. ਪਾਇਲ ਕਰਨੈਲ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਥਿਤ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ