ਲੁਧਿਆਣਾ

Ludhiana Rape News: ਬੇਸ਼ਰਮੀ ਦੀਆਂ ਹੱਦਾਂ ਪਾਰ, ਮਾਸੜ ਨੇ ਆਪਣੀ ਹੀ ਭਾਣਜੀ ਨਾਲ ਕੀਤਾ ਜ਼ਬਰ ਜਨਾਹ


Ludhiana Rape News: ਜਗਰਾਓਂ ਵਾਸੀ ਇਕ ਕਲਯੁਗੀ ਮਾਸੜ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਨਾਬਾਲਗ ਕੁੜੀ ਨਾਲ 3 ਸਾਲਾਂ ਤੱਕ ਜਬਰ-ਜ਼ਿਨਾਹ ਕਰਦਾ ਰਿਹਾ। ਹਵਸ ਦਾ ਭੁੱਖਾ ਮਾਸੜ ਉਸ ਨੂੰ ਡਰਾਉਂਦਾ-ਧਮਕਾਉਂਦਾ ਵੀ ਰਿਹਾ ਤਾਂ ਜੋ ਨਾਬਾਲਗ ਕੁੜੀ ਉਸ ਦੀ ਇਹ ਹਰਕਤ ਕਿਸੇ ਹੋਰ ਨੂੰ ਨਾ ਦੱਸੇ। ਇਸ ਦੌਰਾਨ ਨਾਬਾਲਗ ਕੁੜੀ ਕਥਿਤ ਤੌਰ ‘ਤੇ ਗਰਭਵਤੀ ਹੋ ਗਈ, ਜਿਸ ਦਾ ਗਰਭਪਾਤ ਕਰਵਾ ਦਿੱਤਾ ਗਿਆ।

ਇਹ ਵੀ ਪੜ੍ਹੋ: Punjab Petrol Pumps News: ਪੰਜਾਬ ਵਿੱਚ ਕੱਲ੍ਹ ਸਾਰਾ ਦਿਨ ਪੈਟਰੋਲ ਪੰਪ ਰਹਿਣਗੇ ਬੰਦ

ਇਸ ਸਬੰਧੀ ਪੀੜਤ ਕੁੜੀ ਦੀ ਮਾਂ ਨਵਜੋਤ ਕੌਰ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਗਿਆ ਕਿ ਉਹ ਸਾਲ 2010 ‘ਚ ਆਪਣੀ ਨਾਬਾਲਗ ਧੀ ਨੂੰ ਆਪਣੀ ਮਾਂ ਅਤੇ ਛੋਟੀ ਭੈਣ ਕੋਲ ਛੱਡ ਕੇ ਦੁਬਈ ਚਲੀ ਗਈ ਸੀ। ਜਦੋਂ 19 ਮਾਰਚ, 2020 ਨੂੰ ਉਹ ਵਾਪਸ ਪਰਤੀ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਨਾਬਾਲਗ ਧੀ ਨਾਲ ਮਾਸੜ ਪਿਛਲੇ 3 ਸਾਲਾਂ ਤੋਂ ਜਬਰ-ਜ਼ਿਨਾਹ ਕਰ ਰਿਹਾ ਹੈ।ਨਵਜੋਤ ਕੌਰ ਦੀ ਪੀੜਤ ਧੀ ਨੇ ਮਾਂ ਨੂੰ ਦੱਸਿਆ ਕਿ ਉਸ ਨੇ ਸਾਰੀ ਘਟਨਾ ਆਪਣੀ ਨਾਨੀ ਨੂੰ ਵੀ ਦੱਸੀ ਸੀ ਪਰ ਨਾਨੀ ਨੇ ਉਸ ਨੂੰ ਇਹ ਗੱਲ ਅੱਗੇ ਕਿਸੇ ਨੂੰ ਦੱਸਣ ਤੋਂ ਮਨ੍ਹਾਂ ਕਰ ਦਿੱਤਾ। ਫਿਲਹਾਲ ਪੁਲਸ ਵੱਲੋਂ ਪੀੜਤ ਕੁੜੀ ਦੀ ਮਾਂ ਦੇ ਬਿਆਨਾਂ ‘ਤੇ ਮਾਸੜ ਅਤੇ ਨਾਨੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago