ਲੁਧਿਆਣਾ

ਅਕਾਲੀ ਲੀਡਰਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਮਲੀ ਕਾਲਖ਼, ਕਾਂਗਰਸੀਆਂ ਨੇ ਦੁੱਧ ਨਾਲ ਕੀਤੀ ਸਫ਼ਾਈ

ਲੁਧਿਆਣਾ: ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲ਼ ਦਿੱਤੀ ਤੇ ਹੱਥਾਂ ਨੂੰ ਲਾਲ ਰੰਗ ਵਿੱਚ ਰੰਗ ਦਿੱਤਾ। ਕੁਝ ਸਮੇਂ ਬਾਅਦ ਕਾਂਗਰਸੀ ਲੀਡਰ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਸਾਫ਼ ਵੀ ਕੀਤਾ। ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ ਵਿੱਚ ਤਾ-ਉਮਰ ਕੈਦ ਤੋਂ ਬਾਅਦ ਅਕਾਲੀ ਲਗਾਤਾਰ ਰਾਜੀਵ ਗਾਂਧੀ ਤੋਂ ਭਾਰਤ ਰਤਨ ਲੈਣ ਦੀ ਮੰਗ ਕਰ ਰਹੇ ਹਨ, ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਾਂਧੀ ਪਰਿਵਾਰ ਦਾ ਬਚਾਅ ਕਰਦੇ ਆਏ ਹਨ।

ਮੰਗਲਵਾਰ ਸਵੇਰੇ ਦੋ ਅਕਾਲੀ ਲੀਡਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲ਼ਣ ਪਿੱਛੇ ਗਾਂਧੀ ਦੇ 1984 ਸਿੱਖ ਕਤਲੇਆਮ ਵਿੱਚ ਸ਼ਾਮਲ ਹੋਣ ਨੂੰ ਕਾਰਨ ਦੱਸਿਆ। ਯੂਥ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਨੇ ਮੰਗਲਵਾਰ ਸਵੇਰੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲੇ-ਲਾਲ ਰੰਗ ਵਿੱਚ ਰੰਗਣ ਤੋਂ ਬਾਅਦ ਕਿਹਾ ਕਿ ਰਾਜੀਵ ਗਾਂਧੀ ਹੀ 1984 ‘ਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਹੈ। ਦੋਵਾਂ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਤੇ ਨਾ ਹੀ ਕਾਂਗਰਸ ਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਕਾਨੂੰਨ ਤੋਂ ਡਰਦੇ ਹਨ।

ਅਕਾਲੀ ਲੀਡਰਾਂ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਇਸ ਕਾਰਨਾਮੇ ਦੀ ਨਿੰਦਾ ਕੀਤੀ ਤੇ ਪੁਲਿਸ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਥਾਨਕ ਲੀਡਰ ਗੁਰਸਿਮਰਨ ਸਿੰਘ ਮੰਡ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਸਾਫ ਕੀਤਾ। ਲੁਧਿਆਣਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਬਿੱਟੂ ਨੇ ਵੀ ਅਕਾਲੀਆਂ ਵੱਲੋਂ ਕੀਤੀ ਇਸ ਹਰਕਤ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਦਲ ਕੋਲ ਮੁੱਦੇ ਮੁੱਕ ਗਏ ਹਨ ਤੇ ਉਹ ਹੋਛੀ ਸਿਆਸਤ ‘ਤੇ ਉੱਤਰ ਆਇਆ ਹੈ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ YOUTUBE ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago