Jaswant Singh Cheema News: 15 ਅਗਸਤ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੁਧਿਆਣਾ ਵਿੱਚ ਖਾਲਿਸਤਾਨ ਦੀ ਮੰਗ

sgpc-jaswant-singh-cheema-15-august-khalistan-ludhiana

Jaswant Singh Cheema News: ਅੱਜ ਦੇਸ਼ ਭਰ ‘ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ ‘ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ ‘ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਹੱਥਾਂ ‘ਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ‘ਤੇ ਆਜ਼ਾਦੀ ਅਤੇ 15 ਅਗਸਤ ਨੂੰ ਕਾਲਾ ਦਿਨ ਅਤੇ ਯੂ. ਏ. ਪੀ. ਏ. ਨੂੰ ਕਾਲਾ ਕਾਨੂੰਨ ਲਿਖਿਆ ਹੋਇਆ ਸੀ। ਇਸ ਦੌਰਾਨ ਭਾਰੀ ਗਿਣਤੀ ‘ਚ ਪੁਲਸ ਫੋਰਸ ਵੀ ਤਾਇਨਾਤ ਰਹੀ।

ਇਹ ਵੀ ਪੜ੍ਹੋ: Ludhiana Rape News: ਲੁਧਿਆਣਾ ਵਿੱਚ ਗਾਇਕਾ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਕੀਤਾ ਗਿਰਫ਼ਤਾਰ

ਅਕਾਲੀ ਦਲ ਅਮ੍ਰਿਤਸਰ ਦੇ ਆਗੂ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਅੱਜ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਪਰ ਸਿੱਖ ਕੌਮ ਹਾਲੇ ਵੀ ਆਜ਼ਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਵੱਖਰੇ ਘਰ ਦੀ ਮੰਗ ਕਰਦੇ ਨੇ ਖਾਲਿਸਤਾਨ ਦੀ ਮੰਗ ਕਰਦੇ ਨੇ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਰਕਾਰਾਂ ਵੱਲੋਂ ਸਮੇਂ-ਸਮੇਂ ‘ਤੇ ਸਿੱਖ ਕੌਮ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਆਜ਼ਾਦ ਨਹੀਂ ਹੈ।

sgpc-jaswant-singh-cheema-15-august-khalistan-ludhiana

ਉਧਰ ਦੂਜੇ ਪਾਸੇ ਇਸ ਮੌਕੇ ‘ਤੇ ਮੌਜੂਦ ਲੁਧਿਆਣਾ ਦੇ ਏ. ਸੀ. ਪੀ. ਵਰਿਆਮ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਵੱਲੋਂ ਅੱਜ ਆਪਣੇ ਆਪ ਨੂੰ ਗੁਲਾਮ ਦਸ ਕਿ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਆਜਾਦੀ ਮਨਾ ਰਿਹਾ ਹੈ ਉੱਥੇ ਹੀ ਇਹ ਧਰਨਾ ਦੇ ਰਹੇ ਨੇ ਜੋ ਕਿ ਨਿੰਦਾਯੋਗ ਹੈ, ਵਰਿਆਮ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਅਤੇ ਧਾਰਾ 144 ਤੋੜਨ ਦੇ ਇਲਜ਼ਾਮ ਇਨ੍ਹਾਂ ‘ਤੇ ਕਾਰਵਾਈ ਹੋਵੇਗੀ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ