ਲੁਧਿਆਣਾ

ਭਰਾ ਨੇ ਅਣਖ ਖ਼ਾਤਰ ਭੈਣ ਦੇ ਪ੍ਰੇਮ ਵਿਆਹ ਤੋਂ 6 ਸਾਲ ਬਾਅਦ ਕੀਤਾ ਜੀਜੇ ਦਾ ਕਤਲ

ਲੁਧਿਆਣਾ: ਭੈਣ ਵਲੋਂ ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਚੱਲ ਰਹੇ ਭਰਾ ਨੇ ਛੇ ਸਾਲਾਂ ਬਾਅਦ ਆਪਣੇ ਜੀਜੇ ਦਾ ਕਤਲ ਕਰ ਦਿੱਤਾ। ਇਸ ਖ਼ਤਰਨਾਕ ਕੰਮ ਨੂੰ ਅੰਜਾਮ ਦੇਣ ਲਈ ਮੁਲਜ਼ਮ ਅੰਕਿਤ ਨੇ ਆਪਣੇ ਦੋਸਤ ਨਾਲ ਮਿਲ ਕੇ ਪਿੰਡ ਜਸਪਾਲ ਬਾਂਗਰ ਕੋਲੋਂ ਲੰਘਦੀ ਨਹਿਰ ਕਿਨਾਰੇ ਆਪਣੇ ਜੀਜੇ ਰਾਜ ਕੁਮਾਰ ਨੂੰ ਦਾਤ ਤੇ ਚਾਕੂਆਂ ਨਾਲ ਕਤਲ ਕਰ ਦਿੱਤਾ। ਰਾਜ ਕੁਮਾਰ (ਤਸਵੀਰ ਹੇਠ ਦਿੱਤੀ ਹੈ) ਮੂਲ ਰੂਪ ਵਿੱਚ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਮ੍ਰਿਤਕ ਰਾਜ ਕੁਮਾਰ ਦੇ ਚਾਚਾ ਜਗਨਨਾਥ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਰਾਜ ਕੁਮਾਰ ਮੂਲ ਵਾਸੀ ਜਬਲਪੁਰ (ਮੱਧ ਪ੍ਰਦੇਸ਼) ਨੇ 2013 ਵਿੱਚ ਛੱਤਰਪੁਰ ਵਾਸੀ ਦੀਪਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਦੋਹਾਂ ਨੇ ਆਪਣੇ ਪਰਿਵਾਰਾਂ ਦੇ ਖ਼ਿਲਾਫ਼ ਜਾ ਕੇ ਵਿਆਹ ਕਰਵਾਇਆ ਸੀ। ਆਪਣੇ ਪਰਿਵਾਰਾਂ ਦੇ ਵਿਰੋਧ ਕਾਰਨ ਰਾਜ ਕੁਮਾਰ ਅਤੇ ਦੀਪਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜਸਪਾਲ ਬਾਂਗਰ ਆ ਵਸੇ ਸਨ ਅਤੇ ਦੋਹਾਂ ਦੇ ਦੋ ਬੱਚੇ ਵੀ ਹਨ।

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ੇ ਲਈ ਕਾਂਗਰੇਸ ਤੇ ਅਕਾਲੀ-ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

ਇਸੇ ਦੌਰਾਨ ਕੁਝ ਸਮਾਂ ਪਹਿਲਾਂ ਦੀਪਾ ਦਾ ਭਰਾ ਅੰਕਿਤ ਆਇਆ ਤੇ ਸਾਰੇ ਗਿਲੇ ਸ਼ਿਕਵੇ ਭੁਲਾਉਣ ਦੀ ਗੱਲ ਆਖੀ, ਜਿਸ ਦਾ ਅੰਜਾਮ ਕਤਲ ਨਿੱਕਲਿਆ। ਮੁਲਜ਼ਮ ਦੀ ਭੈਣ ਆਪਣੇ ਭਰਾ ਦੇ ਆਉਣ ‘ਤੇ ਬਹੁਤ ਖੁਸ਼ ਸੀ। ਗੁਆਂਢੀਆਂ ਮੁਤਾਬਕ ਉਸ ਦਾ ਚਾਅ ਨਹੀਂ ਸੀ ਚੁੱਕਿਆ ਜਾ ਰਿਹਾ।

ਥਾਣਾ ਸਾਹਨੇਵਾਲ ਦੇ ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜ ਕੁਮਾਰ ਦੇ ਸਾਲੇ ਅੰਕਿਤ ਤੇ ਉਸਦੇ ਦੋਸਤ ਭੁਪਿੰਦਰ ਸਿੰਘ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮੁਲਜ਼ਮ ਹਾਲੇ ਫ਼ਰਾਰ ਹਨ ਅਤੇ ਜਲਦੀ ਹੀ ਦੋਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

Ludhiana News Headline ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago