Ludhiana Latest News: ਸੁਧੀਰ ਸੂਰੀ ਅਤੇ ਦੋ ਹੋਰ ਹਿੰਦੂ ਆਗੂਆਂ ਨੂੰ ਅਣਪਛਾਤੇ ਵਿਅਕਤੀ ਨੇ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ

sudhir-suri-and-two-other-hindu-leaders-threatened-with-bomb

Ludhiana Latest News: ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ, ਸ਼੍ਰੀ ਹਿੰਦੂ ਤਖ਼ਤ ਦੇ ਕੌਮੀ ਪ੍ਰਚਾਰਕ ਵੀਰੇਸ਼ ਸ਼ਾਂਡਿਲਿਆ ਅਤੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅੱਤਵਾਦੀਆਂ ਨੇ ਉਕਤ ਹਿੰਦੂ ਆਗੂਆਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ, ਜਿਸ ‘ਤੇ ਅੰਬਾਲਾ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Ludhiana Rape News: ਲੁਧਿਆਣਾ ਦੇ ਆਦਮੀ ਨੇ ਕੀਤਾ ਸ਼ਰਮਨਾਕ ਕਾਰਾ, ਗੁਆਂਢ ਵਿੱਚ ਰਹਿੰਦੀ 3 ਬੱਚਿਆਂ ਦੀ ਮਾਂ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ

ਧਮਕੀ ਦੇਣ ਵਾਲੇ ਵਿਅਕਤੀ ਨੇ ਸ਼ਾਂਡਿਲਿਆ ਨੂੰ ਉਨ੍ਹਾਂ ਦੇ ਮੋਬਾਇਲ ਫੋਨ ‘ਤੇ ਕਿਹਾ ਹੈ ਕਿ ਤੁਸੀਂ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਬਾਰੇ ਬੋਲਦੇ ਹੋ, ਤੁਸੀਂ ਚਿੰਤਾ ਨਾ ਕਰੋ ਤੁਹਾਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਮੌਤ ਦੇ ਘਾਟ ਉਤਾਰਾਂਗੇ। ਸ਼ਾਂਡਿਲਿਆ ਨੇ ਇਸ ਧਮਕੀ ਤੋਂ ਤੁਰੰਤ ਬਾਅਦ ਪੁਲਸ ਦੇ ਗ੍ਰਹਿ ਵਿਭਾਗ ਨੂੰ ਇਸ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਹਿੰਦੂ ਆਗੂਆਂ ਨੂੰ ਮਿਲੀ ਧਮਕੀ ‘ਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਤੁਰੰਤ ਐਕਸ਼ਨ ਲੈਂਦੇ ਹੋਏ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਕਾਰਵਾਈ ਲਈ ਸ਼ਿਕਾਇਤ ਭੇਜ ਦਿੱਤੀ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਉਹ ਅੱਤਵਾਦ ਅਤੇ ਖਾਲਿਸਤਾਨ ਵਿਰੁੱਧ ਮੁਹਿੰਮ ਜਾਰੀ ਰੱਖਣਗੇ ਅਤੇ ਖੂਨ ਦੇ ਆਖਰੀ ਕਤਰੇ ਤੱਕ ਅੱਤਵਾਦ ਖ਼ਿਲਾਫ਼ ਸੰਘਰਸ਼ ਕਰਦੇ ਰਹਿਣਗੇ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ