Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਬਣੇ ਨਵੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

sukhdev-singh-dhindsa-became-the-president-of-the-new-shiromani-akali-dal

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਸਰਬ ਸੰਮਤੀ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਸੈਂਟਰਲ ਜ਼ੇਲ੍ਹ ਦੇ 26 ਕੈਦੀ ਨਿੱਕਲੇ Corona Positive

ਹਾਲਾਂਕਿ ਪੰਜਾਬ ਵਿਚ ਪਹਿਲਾਂ ਹੀ ਇਕ ਅਕਾਲੀ ਦਲ ਹੈ ਇਸ ‘ਤੇ ਢੀਂਡਸਾ ਨੇ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟਰੇਸ਼ਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਾਰਟੀ ਦੇ ਨਾਮ ਨਾਲ ਕੋਈ ਸ਼ਬਦ ਜੋੜ ਲੈਣਗੇ। ਇਸ ਸਮਾਗਮ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬੀਰ ਦਵਿੰਦਰ ਸਿੰਘ, ਮਨਜੀਤ ਸਿੰਘ ਜੀ.ਕੇ.,ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਕੌਰ ਗੁਲਸ਼ਨ, ਚਰਨਜੀਤ ਸਿੰਘ ਚੰਨੀ, ਜਗਦੀਸ਼ ਸਿੰਘ ਗਰਚਾ, ਨਿਧੜਕ ਸਿੰਘ ਬਰਾੜ, ਸੇਵਾ ਸਿੰਘ ਸੇਖਵਾ, ਪਰਮਜੀਤ ਸਿੰਘ ਖਾਲਸਾ, ਮਾਨ ਸਿੰਘ ਗਰਚਾ, ਮਨਜੀਤ ਸਿੰਘ ਭੋਮਾ ਆਦਿ ਆਗੂ ਹਾਜ਼ਰ ਸਨ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ