ਲੁਧਿਆਣਾ

World Cancer Care Association ਨੇ ਪੰਜਾਬ ਦੇ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਉਠਾਇਆ ਵੱਡਾ ਕਦਮ

World Cancer Care Association News: ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿਚ, ਜਿਥੇ ਲੋਕ ਕੈਂਸਰ ਨਾਲ ਜੂਝ ਰਹੇ ਹਨ, ਉਥੇ ਇਕ ਸੰਸਥਾ ਵੀ ਹੈ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕਰ ਰਹੀ ਹੈ। ਇਸਦਾ ਨਾਮ World Cancer Care Association ਹੈ। ਇਹ ਸੰਸਥਾ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਉਂਦੀ ਹੈ ਅਤੇ ਕੈਂਸਰ ਦੇ ਮਰੀਜਾਂ ਦਾ ਮੁਫਤ ਚੈਕਅਪ ਕਰਦੀ ਹੈ। ਜੇ ਜਾਂਚ ਵਿਚ ਬਿਮਾਰੀ ਦਾ ਪਤਾ ਲੱਗ ਜਾਂਦਾ ਹੈ, ਤਾਂ ਉਸ ਮਰੀਜ਼ ਦਾ ਬਾਕਾਇਦਾ ਇਲਾਜ਼ ਕੀਤਾ ਜਾਂਦਾ ਹੈ। ਇਸ ਦੇ ਲਈ World Cancer Care Association ਨੇ ਇਕ ਮੋਬਾਈਲ ਵੈਨ ਲਗਾਈ ਹੈ।

ਇਹ ਵੀ ਪੜ੍ਹੋ: China Thread ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿਓ, ਤੁਰੰਤ ਪਾਉ 5000 ਰੁਪਏ ਦਾ ਇਨਾਮ

World Cancer Care Association ਦੇ ਬਾਨੀ ਕੁਲਵੰਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਕੈਂਸਰ ਨੇ ਉਸ ਦੀ ਮਾਂ ਸੁਖਚਰਨ ਕੌਰ ਦੀ ਜਾਨ ਲੈ ਲਈ ਸੀ। ਜਿਸ ਤੋਂ ਬਾਅਦ ਉਸਨੇ ਫੈਸਲਾ ਕੀਤਾ ਕਿ ਉਹ ਬਿਮਾਰੀ ਜਿਸ ਨਾਲ ਉਸਦੀ ਮਾਂ ਦੀ ਮੌਤ ਹੋ ਗਈ ਸੀ, ਅਜਿਹੇ ਪਹਾੜ ਨੂੰ ਕਿਸੇ ਹੋਰ ਪਰਿਵਾਰ ਉੱਤੇ ਨਹੀਂ ਟੁੱਟਣ ਦੇਵੇਗਾ। ਇਸ ਮਿਸ਼ਨ ਲਈ, ਉਸਨੇ ਇੱਕ ਸੰਸਥਾ ਬਣਾਈ, ਜੋ ਪਿੰਡ ਜਾ ਕੇ Cancer ਵਰਗੀ ਭਿਆਨਕ ਬਿਮਾਰੀ ਤੋਂ ਬਚਨ ਦੇ ਲਈ ਕੈਂਪਾਂ ਦਾ ਆਯੋਜਨ ਕਰਦੀ ਹੈ।

ਇੱਥੇ ਬਹੁਤ ਸਾਰੇ ਮਰੀਜ਼ ਹਨ ਜੋ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। World Cancer Care Association ਅਜਿਹੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਂਦੀ ਹੈ। ਯੂਕੇ ਵਿੱਚ ਰਹਿੰਦੇ ਹੋਏ ਧਾਲੀਵਾਲ ਨੇ ਇਹ ਜ਼ਿੰਮੇਵਾਰੀ ਪੰਜਾਬ ਵਿੱਚ ਡਾ ਧਰਮਿੰਦਰ ਸਿੰਘ ਢਿੱਲੋਂ ਨੂੰ ਸੌਂਪੀ ਹੈ। ਡਾ: ਢਿੱਲੋਂ ਦੇ ਅਨੁਸਾਰ, ਜੇਕਰ ਬਿਮਾਰੀ ਦਾ ਸਮੇਂ ਸਿਰ ਪਤਾ ਨਾ ਲੱਗੇ ਤਾਂ ਵਿਅਕਤੀ ਕੈਂਸਰ ਦਾ ਸ਼ਿਕਾਰ ਹੋ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਉਨ੍ਹਾਂ ਦਾ ਇਲਾਜ ਵੀ ਨਹੀਂ ਹੁੰਦਾ। ਉਸਦੀ ਸੰਸਥਾ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਦੀ ਹੈ। World Cancer Care Association ਨੇ ਪੰਜ ਸਾਲਾਂ ਵਿਚ 9000 ਪਿੰਡਾਂ ਵਿਚ 2800 ਤੋਂ ਵੱਧ ਕੈਂਪ ਲਗਾ ਚੁੱਕੀ ਹੈ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago