Ludhiana Road Accident : ਜਲੰਧਰ ਬਾਈਪਾਸ ਦੇ ਨੇੜੇ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਣ ਇਕ ਨੌਜਵਾਨ ਦੀ ਮੌਤ

youngster found dead in road accident at jalandhar byepass ludhiana

Ludhiana Road Accident : ਸ਼ਹਿਰ ਵਿੱਚ ਜਲੰਧਰ ਬਾਈਪਾਸ ਦੇ ਨੇੜੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ । ਜਾਣਕਾਰੀ ਮੁਤਾਬਿਕ ਇਸ ਨੌਜਵਾਨ ਦੀ ਮੌਤ ਕਿਸੇ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਣ ਹੋਈ ਹੈ । ਮੌਕੇ ਤੇ ਪੁੱਜੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : Ludhiana Traffic: ਚਲਾਨ ਕੱਟਣ ‘ਤੇ ਨੌਜਵਾਨ ਨੇ Traffic ASI ਦੀ ਪਾੜੀ ਵਰਦੀ, ਕੇਸ ਦਰਜ

ਉਸ ਸਮੇਂ ਗਸ਼ਤ ਕਰ ਰਹੇ ਸਬ-ਇੰਸਪੈਕਟਰ ਜਨਕ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਲੰਧਰ ਬਾਈਪਾਸ ਦੇ ਗ੍ਰੀਨ ਲੈਂਡ ਸਕੂਲ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਮ੍ਰਿਤਕ ਨੌਜਵਾਨ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਉਸਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਨੂੰ ਤੋਂ ਇਹ ਹੀ ਜਾਪਦਾ ਹੈ ਕਿ ਕਿਸੇ ਤੇਜ਼ ਰਫਤਾਰ ਵਾਹਨ ਵਲੋਂ ਟੱਕਰ ਮਾਰੇ ਜਾਨ ਕਰਕੇ ਹੀ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ