Ludhiana News: ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

youth dies due to drug overdose-in-ludhiana News:

Ludhiana News: ਪੰਜਾਬ ਦੇ ਵਿੱਚ ਨਸ਼ਾ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਨੇ। ਹੁਣ ਇੱਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਦੀ ਓਵਰਡੋਜ਼ ਲੈਣ ਦੇ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਲਾਸ਼ ਘਰ ਦੇ ਨੇੜ੍ਹੇ ਇੱਕ ਖਾਲੀ ਪਲਾਟ ਦੇ ਵਿੱਚ ਮਿਲੀ। ਮਿਰਤਕ ਦੀ ਪਛਾਣ ਦੀਪਕ (25) ਸ਼ਿਮਲਾਪੁਰੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Ludhiana News: Christmas Celebration ਕਰਕੇ ਬਾਜ਼ਾਰਾਂ ਦੇ ਵਿੱਚ ਦਿਸਣ ਲੱਗੀ ਰੌਣਕ, Plum Cake ਹੋ ਰਹੇ ਨੇ ਤਿਆਰ

ਲੁਧਿਆਣਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਿਰਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਉਸਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਵਿੱਚ ਭੇਜਿਆ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮਿਰਤਕ ਦੇ ਪਿਤਾ ਸੁਰਜੀਤ ਸਿੰਘ ਨੇ ਕਈ ਸਾਲ ਪਹਿਲਾਂ ਟੀ.ਵੀ. ਬਿਮਾਰੀ ਨਾਲ ਮੌਤ ਹੋ ਗਈ ਸੀ। ਇਸੇ ਤਰ੍ਹਾਂ ਉਸ ਦੇ ਵੱਡੇ ਭਰਾ ਦੀ ਵੀ ਬਿਮਾਰੀ ਨਾਲ ਮੌਤ ਹੋ ਗਈ ਹੈ। ਦੋ ਭੈਣਾਂ ਵਿਆਹੀਆਂ ਹਨ। ਜਦਕਿ ਦੀਪਕ ਸਭ ਤੋਂ ਛੋਟਾ ਸੀ। ਮਿਰਤਕ ਦੀ ਮਾਂ ਊਸ਼ਾ ਰਾਣੀ ਫੈਕਟਰੀ ਵਿੱਚ ਕੰਮ ਕਰਕੇ ਆਪਣਾ ਘਰ ਚਲਾ ਰਹੀ ਸੀ।

ਦੂਜੇ ਪਾਸੇ ਐਸ.ਐਚ.ਓ. ਪਵਿੱਤਰ ਸਿੰਘ ਦਾ ਕਹਿਣਾ ਹੈ ਕਿ ਦੀਪਕ ਦੀ ਮਾਂ ਦਾ ਕਹਿਣਾ ਹੈ ਕਿ ਮਿਰਤਕ ਦੀ ਨਸ਼ਾ ਛਡਾਉਣ ਦੀ ਦਵਾਈ ਚਾਲ ਰਹੀ ਸੀ। ਹੁਣ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਜਾਂ ਠੰਡ ਲੱਗਣ ਦੇ ਕਾਰਨ ਹੋਈ ਹੈ, ਇਹ ਪੋਸਟ ਮਾਰਟਮ ਤੋਂ ਬਾਅਦ ਹੀ ਸਾਫ ਹੋ ਸਕੇਗਾ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ