ਅੱਜ ਚੰਡੀਗੜ੍ਹ ‘ਚ ਵੀ ਗੂੰਜਣਗੇ ਕਿਸਾਨੀ ਦੇ ਹੱਕ ਵਿਚ ਨਾਅਰੇ, ਦੁਪਹਿਰ 2 ਵਜੇ ਹੋਵੇਗੀ ਮਹਾਂਪੰਚਾਇਤ

Today-in-Chandigarh-too,-slogans-in-favour-of-the-peasants

ਇਸ ਵਿਚਾਲੇ ਦਿੱਲੀ ਤੋਂ ਹੱਟਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹੁਣ ਚੰਡੀਗੜ੍ਹ ਵਿਚ ਅੱਜ ਸਾਰਾ ਦਿਨ ਕਿਸਾਨੀ ਦੇ ਹੱਕ ਵਿਚ ਨਾਅਰੇ ਗੂੰਜਣਗੇ। ਚੰਡੀਗੜ੍ਹ ਪੰਜਾਬੀ ਮੰਚ ਸਵੇਰੇ 11 ਵਜੇ ਮਾਂ ਬੋਲੀ ਅਤੇ ਕਿਰਸਾਨੀ ਦੇ ਹੱਕ ਵਿਚ ਸੈਕਟਰ -30 ਤੋਂ 22 ਤੱਕ ਰੋਸ ਮਾਰਚ ਕਰੇਗਾ।

ਕਿਸਾਨਾਂ ਵੱਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਗਿਆ ਸੀ। ਹੁਣ ਪੰਜਾਬ ‘ਚ ਵੀ ਮਹਾਂਪੰਚਾਇਤਾਂ ਹੋਣ ਲੱਗੀਆਂ ਹਨ। ਅੱਜ ਚੰਡੀਗੜ੍ਹ ਦੇ ਸੈਕਟਰ-25 ਦੇ ਰੈਲੀ ਮੈਦਾਨ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਜਿਸ ਵਿਚ ਸ਼ਹਿਰ ਵਾਸੀ ਤੇ ਹੋਰ ਕਿਤੇ ਦੇ ਲੋਕ ਵੀ ਪਹੁੰਚਗੇ।

ਇਹ ਮਹਾਂਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।

ਮਹਾਂਪੰਚਾਇਤ ਨੂੰ ਲੈ ਚੜੂਨੀ ਨੇ ਕਿਹਾ ਕਿ ਅਜਿਹੀਆਂ ਮਹਾਂਪੰਚਾਇਤ ਪੰਜਾਬ ਅਤੇ ਹਰਿਆਣਾ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਕਿਉਂਕਿ ਇੱਥੇ ਦੇ ਕਿਸਾਨ ਪਹਿਲਾਂ ਤੋਂ ਇਸ ਮੁੱਦੇ ਤੋਂ ਜਾਣੂ ਹਨ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲੈਣਗੇ। ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਰੀਬ ਤਿੰਨ ਮਹੀਨੇ ਹੋ ਗਏ ਹਨ। ਇਸ ਸਮੇਂ ਦੌਰਾਨ 200 ਤੋਂ ਵੱਧ ਕਿਸਾਨਾਂ ਦੀ ਮੌਤਾਂ ਹੋ ਗਈਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ