ਇਸ ਵਿਚਾਲੇ ਦਿੱਲੀ ਤੋਂ ਹੱਟਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹੁਣ ਚੰਡੀਗੜ੍ਹ ਵਿਚ ਅੱਜ ਸਾਰਾ ਦਿਨ ਕਿਸਾਨੀ ਦੇ ਹੱਕ ਵਿਚ ਨਾਅਰੇ ਗੂੰਜਣਗੇ। ਚੰਡੀਗੜ੍ਹ ਪੰਜਾਬੀ ਮੰਚ ਸਵੇਰੇ 11 ਵਜੇ ਮਾਂ ਬੋਲੀ ਅਤੇ ਕਿਰਸਾਨੀ ਦੇ ਹੱਕ ਵਿਚ ਸੈਕਟਰ -30 ਤੋਂ 22 ਤੱਕ ਰੋਸ ਮਾਰਚ ਕਰੇਗਾ।
ਕਿਸਾਨਾਂ ਵੱਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਗਿਆ ਸੀ। ਹੁਣ ਪੰਜਾਬ ‘ਚ ਵੀ ਮਹਾਂਪੰਚਾਇਤਾਂ ਹੋਣ ਲੱਗੀਆਂ ਹਨ। ਅੱਜ ਚੰਡੀਗੜ੍ਹ ਦੇ ਸੈਕਟਰ-25 ਦੇ ਰੈਲੀ ਮੈਦਾਨ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਜਿਸ ਵਿਚ ਸ਼ਹਿਰ ਵਾਸੀ ਤੇ ਹੋਰ ਕਿਤੇ ਦੇ ਲੋਕ ਵੀ ਪਹੁੰਚਗੇ।
ਇਹ ਮਹਾਂਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।
ਮਹਾਂਪੰਚਾਇਤ ਨੂੰ ਲੈ ਚੜੂਨੀ ਨੇ ਕਿਹਾ ਕਿ ਅਜਿਹੀਆਂ ਮਹਾਂਪੰਚਾਇਤ ਪੰਜਾਬ ਅਤੇ ਹਰਿਆਣਾ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਕਿਉਂਕਿ ਇੱਥੇ ਦੇ ਕਿਸਾਨ ਪਹਿਲਾਂ ਤੋਂ ਇਸ ਮੁੱਦੇ ਤੋਂ ਜਾਣੂ ਹਨ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲੈਣਗੇ। ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਰੀਬ ਤਿੰਨ ਮਹੀਨੇ ਹੋ ਗਏ ਹਨ। ਇਸ ਸਮੇਂ ਦੌਰਾਨ 200 ਤੋਂ ਵੱਧ ਕਿਸਾਨਾਂ ਦੀ ਮੌਤਾਂ ਹੋ ਗਈਆਂ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…