ਮਜੀਠੀਆ ਨੇ ਯੂਥ ਅਕਾਲੀ ਦਲ ਕਮੇਟੀ ਵਿੱਚ ਵਾਧਾ ਕਰਦਿਆਂ 8 ਯੂਥ ਆਗੂਆਂ ਨੂੰ ਕੀਤਾ ਸ਼ਾਮਲ

Bikram singh majithia

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਅੱਠ ਹੋਰ ਯੂਥ ਆਗੂਆਂ ਨੂੰ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਰ ਜ਼ਿਲ੍ਹੇ ਨੂੰ ਨੁਮਾਇੰਦਗੀ ਦਿੱਤੀ ਗਈ ਹੈ।

ਜਰੂਰ ਪੜ੍ਹੋ : ਸੁਖਬੀਰ ਬਾਦਲ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਅੱਜ ਜਿਨ੍ਹਾਂ ਲੀਡਰਾਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਵਿੰਦਰ ਸਿੰਘ ਅਮਰਗੜ੍ਹ, ਹਰਿੰਦਰ ਸਿੰਘ ਹਿੰਦਾ ਰਾਮਪੁਰਾ ਫੂਲ, ਅਮਰਿੰਦਰ ਸਿੰਘ ਅੰਮੂ ਚੀਮਾ ਕਿਸ਼ਨਕੋਟ, ਸੁਰਿੰਦਰ ਸਿੰਘ ਘੁਮਾਣਾ, ਸੁਖਵਿੰਦਰ ਸਿੰਘ ਸੁੱਖਾ ਕਪੂਰਥਲਾ, ਕੁਲਦੀਪ ਸਿੰਘ ਬੁੱਗਰਾਂ, ਨਵਨੀਤ ਸਿੰਘ ਦਿਆਲਪੁਰ ਤੇ ਨਵਰੂਪ ਸਿੰਘ ਸੰਧਾਵਾਲੀਆ ਦੇ ਨਾਮ ਸ਼ਾਮਲ ਹਨ।

Source:AbpSanjha