ਫਿਰੋਜ਼ਪੁਰ ‘ਚ ਵਾਪਰਿਆ ਵੱਡਾ ਹਾਦਸਾ , ਸੇਮਨਾਲੇ ‘ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ

Major-accident-in-Ferozepur

PRTC ਦੀ ਬੱਸ ਫਿਰੋਜ਼ਪੁਰ ਦੇ ਪਿੰਡ ਗੋਲੋਵਾਲਾ ਨੇੜੇ ਸੇਮਨਾਲੇ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 25-30 ਸਵਾਰੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੰਭੀਰ ਸੱਟਾਂ ਵੱਜੀਆਂ ਹਨ।

ਬੱਸ ਵਿੱਚ ਸਵਾਰ ਸਵਾਰੀਆਂ ਜ਼ਖਮੀਂ ਹੋ ਗਈਆਂ ,ਜਿਨ੍ਹਾਂ ਨੂੰ ਆਸ-ਪਾਸ ਦੇ ਵਾਸੀਆਂ ਵੱਲੋਂ ਸਵਾਰੀਆਂ ਨੂੰ ਬੱਸ ਚੋਂ ਬਾਹਰ ਕੱਢ ਕੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਲਿਆਂਦਾ ਗਿਆ।

ਜਾਣਕਾਰੀ ਅਨੁਸਾਰ ਬੱਸ ਦੇ ਟਾਇਰਾਂ ਦੀ ਹਾਲਤ ਕਾਫੀ ਮਾੜੀ ਸੀ ਤੇ ਇਹ ਹਾਦਸਾ ਵੀ ਟਾਇਰ ਫਟ ਜਾਣ ਕਾਰਨ ਵਾਪਰਿਆ ਹੈ। ਖੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਹਾਦਸੇ ਦਾ ਮੁੱਖ ਕਾਰਨ ਬੱਸ ਦਾ ਮੂਹਰਲਾ ਟਾਇਰ ਫਟ ਜਾਣਾ ਦੱਸਿਆ ਜਾ ਰਿਹਾ ਹੈ। ਬੱਸ ਦੀਆਂ ਸਵਾਰੀਆਂ ਨੂੰ ਲੋਕਾਂ ਦੀ ਸਹਾਇਤਾ ਨਾਲ ਬਾਹਰ ਕੱਢਿਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ