ਮਾਨਸਾ ਵਿਚ ਵਾਪਰਿਆ ਵੱਡਾ ਸੜਕੀ ਹਾਦਸਾ, ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ

Major-road-accident-in-Mansa

ਮਾਨਸਾ ਦੇ ਕਸਬਾ ਜੋਗਾ ਵਿਚ ਇਕ ਕਾਰ ਅਤੇ ਬਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਉਕਤ ਟੱਕਰ ਅਲਟੋ ਕਾਰ ਅਤੇ ਬਸ ਵਿਚਕਾਰ ਹੋਈ ਹੈ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿਚ ਦੋ ਬੱਚੇ ਅਤੇ ਦੋ ਔਰਤਾਂ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਮੌਤ ਤਾਂ ਮੌਕੇ ’ਤੇ ਹੋ ਗਈਆਂ ਸਨ ਜਦਕਿ ਦੋ ਲੋਕਾਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ।

ਪੁਲਸ ਮੁਤਾਬਕ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਜਦਕਿ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਦਾ ਕਹਿਣਆ ਹੈ ਕਿ ਜਾਂਚ ਜਾਰੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ