ਪੰਜਾਬ

ਨਕਲੀ DSP ਬਣ 2 ਸਾਲ ਤੋਂ ਪੁਲਿਸ ਨੂੰ ਬਣਾ ਰਿਹਾ ਸੀ ਬੇਵਕੂਫ, ਪੁਲਿਸ ਵਾਲੇ ਠੋਕਦੇ ਸੀ ਸਲਿਊਟ ਤੇ ਸਬ ਇੰਸਪੈਕਟਰ ਨਾਲ ਕਰਾਇਆ ਵਿਆਹ

ਬੇਹੱਦ ਸ਼ਾਤਰ ਬੰਦਾ ਡੀਐਸਪੀ ਦੀ ਵਰਦੀ ਪਾ ਕੇ ਦੋ ਸਾਲ ਤੋਂ ਪੰਜਾਬ ਪੁਲਿਸ ਦੀਆਂ ਹੀ ਅੱਖਾਂ ਵਿੱਚ ਸ਼ਰੇਆਮ ਘੱਟਾ ਪਾ ਰਿਹਾ ਸੀ। ਹੋਰ ਤਾਂ ਹੋਰ ਇਸ ਨਕਲੀ ਡੀਐਸਪੀ ਨੂੰ ਬਾਡੀਗਾਰਡ ਵੀ ਮਿਲੇ ਹੋਏ ਸੀ ਤੇ ਹੇਠਲੇ ਮੁਲਾਜ਼ਮ ਖੜ੍ਹੇ ਹੋ ਕੇ ਸਲਿਊਟ ਠੋਕਦੇ ਸੀ। ਉਹ ਥਾਣਿਆਂ ਦੀ ਚੈਕਿੰਗ ਵੀ ਕਰਦਾ ਸੀ ਤੇ ਨਾਕੇ ਵੀ ਲਾਉਂਦਾ ਸੀ।

ਇਹ ਮਾਮਲਾ ਸਾਹਮਣੇ ਆਉਣ ਮਗਰੋਂ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਅੰਮ੍ਰਿਤਸਰ ਦੇ ਇਸ ਸ਼ਖਸ ਨੇ ਚਾਲਬਾਜ਼ੀ ਨਾਲ ਹੀ ਇੰਸਪੈਕਟਰ ਰੈਂਕ ਦੀ ਮਹਿਲਾ ਨਾਲ ਵਿਆਹ ਕਰਵਾ ਲਿਆ। ਹੁਣ ਪਤਨੀ ਨੇ ਹੀ ਪਤੀ ਦਾ ਭਾਂਡਾ ਭੰਨ੍ਹਿਆ ਹੈ। ਵਿਆਹ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਸਸਪੈਂਡ ਹੋ ਗਿਆ ਹੈ। ਪਤਨੀ ਨੇ ਕਿਸੇ ਅਫਸਰ ਨਾਲ ਗੱਲ ਕਰਨ ਲਈ ਕਿਹਾ ਤਾਂ ਉਹ ਬਹਾਨੇ ਬਣਾਉਣ ਲੱਗਾ। ਇਸ ਤੋਂ ਸ਼ੱਕ ਹੋ ਗਿਆ ਤੇ ਅਸਲੀਅਤ ਸਾਹਮਣੇ ਆ ਗਈ।

ਜਲੰਧਰ ਪੁਲਿਸ ਜ਼ਿਲ੍ਹੇ ਵਿੱਚ ਸਰਗਰਮ ਰਹੇ ਮੋਹਿਤ ਅਰੋੜਾ ਨਾਮ ਦੇ ਸ਼ਖ਼ਸ ਹੁਣ ਰੋਪੜ ਪੁਲਿਸ ਦੇ ਕਾਬੂ ਆ ਗਿਆ ਹੈ। ਪੁਲਿਸ ਦੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮੋਹਿਤ ਅਰੋੜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਇਸ ਨੇ ਆਪਣਾ ਨਾਂ ਵਿਕਰਮਜੀਤ ਸਿੰਘ ਮਾਨ ਦੱਸਿਆ ਸੀ। ਇਸ ਨਕਲੀ ਡੀਐਸਪੀ ਨੂੰ ਪੰਜਾਬ ਪੁਲਿਸ ਨੇ ਦੋ ਗੰਨਮੈਨ ਵੀ ਦਿੱਤੇ ਹੋਏ ਸੀ। ਉਹ ਬੀਏ ਫੇਲ੍ਹ ਹੈ ਤੇ ਘਰੋਂ ਵੀ ਕੱਢਿਆ ਹੋਇਆ ਹੈ।

ਇਹ ਵੀ ਪੜ੍ਹੋ : ਪੁਲਵਾਮਾ ਹਮਲੇ ਨਾਲ ਰਲੇ ਹੋਣ ਦੇ ਸ਼ੱਕ ‘ਚ ਬਠਿੰਡਾ ਯੂਨੀਵਰਸਿਟੀ ਤੋਂ ਪੀਐਚਡੀ ਕਰ ਰਿਹਾ ਕਸ਼ਮੀਰੀ ਗ੍ਰਿਫ਼ਤਾਰ

ਮੋਹਿਤ ਦੇ ਨਕਲੀ ਪੁਲਿਸ ਅਫ਼ਸਰ ਹੋਣ ਦਾ ਸ਼ੱਕ ਉਸ ਦੀ ਸਬ ਇੰਸਪੈਕਟਰ ਪਤਨੀ ਨੂੰ ਉਸ ਸਮੇਂ ਪਿਆ ਜਦੋਂ ਨਾ ਤਾਂ ਉਹ ਦਫ਼ਤਰ ਜਾਂਦਾ ਸੀ ਤੇ ਨਾ ਹੀ ਕੋਈ ਜੱਦੀ ਪੁਸ਼ਤੀ ਘਰ-ਬਾਰ ਦਾ ਟਿਕਾਣਾ ਦੱਸਦਾ ਸੀ। ਇਸ ਮਗਰੋਂ ਉਸ ਨੇ ਰੋਪੜ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਧਾਰਾ 420 ਤਹਿਤ ਮਾਮਲਾ ਦਰਜ ਕਰਕੇ ਮੋਹਿਤ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੋਰ ਅਫ਼ਸਰਾਂ ਤੇ ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋਣ ਦੇ ਆਸਾਰ ਹਨ।

ਮੋਹਿਤ ਅਰੋੜਾ ਅੰਮ੍ਰਿਤਸਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਤੇ ਆਪਣੇ ਪਰਿਵਾਰ ਤੋਂ ਵੱਖ ਪੀਜੀ (ਪੇਇੰਗ ਗੈਸਟ) ਰਹਿੰਦਾ ਸੀ। ਸਾਲ 2017 ਵਿੱਚ ਉਸ ਨੇ ਜਲੰਧਰ ਜ਼ਿਲ੍ਹੇ ਦੀ ਪੁਲਿਸ ਦੇ ਸਨਮੁੱਖ ਪੇਸ਼ ਹੋ ਕੇ ਦਾਅਵਾ ਕੀਤਾ ਕਿ ਉਹ ਪੰਜਾਬ ਪੁਲਿਸ ਦਾ ਡੀਐਸਪੀ ਹੈ ਤੇ ਇਸ ਸਮੇਂ ਮੁਅੱਤਲੀ ਅਧੀਨ ਹੈ। ਉਸ ਤੋਂ ਬਾਅਦ ਇਹ ਵਿਅਕਤੀ ਪੁਲਿਸ ਵਿੱਚ ਪੂਰੀ ਤਰ੍ਹਾਂ ਘੁਲਮਿਲ ਗਿਆ। ਇੱਥੋਂ ਤੱਕ ਕਿ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੂੰ ਸਿਖਲਾਈ ਵੀ ਇਸ ਵਿਅਕਤੀ ਵੱਲੋਂ ਦਿੱਤੀ ਗਈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago