ਨਗਰ ਕੌਂਸਲ ਚੋਣਾਂ ‘ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Mandal-President-resigns-after-BJP's-defeat-in-Municipal-Council-elections

ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੀ ਸ਼ਰਮਨਾਕ ਹਾਰ ਤੋਂ ਬਾਅਦ ਮੰਡਲ ਪ੍ਰਧਾਨ ਤਰਸੇਮ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਹਾਰ ਦੀ ਨੈਤਿਕ ਜਿੰਮੇਵਾਰੀ ਲਈ ਹੈ।

ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਨੇ 22 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਸਨ। ਜਿੰਨਾਂ ਵਿਚੋਂ ਸਿਰਫ ਇਕ ਉਮੀਦਵਾਰ ਸਤਪਾਲ ਪਠੇਲਾ ਨੇ ਜਿੱਤ ਪ੍ਰਾਪਤ ਕੀਤੀ ਜੋ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਠੇਲਾ ਦੇ ਪਿਤਾ ਹਨ।

ਭਾਜਪਾ ਦੇ 22 ਚੋਂ 20 ਉਮੀਦਵਾਰਾਂ ਦੀ ਜਮਾਨਤ ਜ਼ਬਤ ਹੋ ਗਈ ਸੀ ਅਤੇ 7 ਵਾਰਡਾਂ ‘ਚ ਭਾਜਪਾ ਉਮੀਦਵਾਰਾਂ ਨੂੰ ਨੋਟਾ ਤੋਂ ਵੀ ਘੱਟ ਵੋਟ ਮਿਲੇ ਸਨ। ਅੱਜ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਠੇਲਾ ਨਹੀਂ ਪਹੁੰਚੇ ਅਤੇ ਤਰਸੇਮ ਗੋਇਲ ਨੇ ਇਹ ਅਸਤੀਫਾ ਸੰਦੀਪ ਗਿਰਧਰ ਅਤੇ ਜੀਵਨ ਸ਼ਰਮਾ ਨੂੰ ਸੌਂਪ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਭਾਜਪਾ ਆਗੂ ਅਤੇ ਵਰਕਰ ਬੀਜੇਪੀ ਸ਼ਾਮ ਸੁੰਦਰ ਜਾਡਲਾ ਨੇ ਪਾਰਟੀ ਦੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪੱਤਰ ਲਿੱਖ ਕੇ ਆਪਣਾ ਅਸਤੀਫ਼ਾ ਭੇਜਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ