ਪੰਜਾਬ

ਮਾਨ ਦਾ ਖਹਿਰਾ ਤੇ ਇੱਕ ਹੋਰ ਹਮਲਾ , ਮਨਪ੍ਰੀਤ ਬਾਦਲ ਤੋਂ ਸਿੱਖਿਆ ਲੈਣ ਦੀ ਦਿੱਤੀ ਨਸੀਹਤ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਪਾਰਟੀ ਛੱਡਣ ਦੇ ਫੈਸਲੇ ਮਗਰੋਂ ਨਿੱਤ ਨਵਾਂ ਸ਼ਬਦੀ ਹਮਲਾ ਕੀਤਾ ਜਾ ਰਿਹਾ ਹੈ। ਹੁਣ ਮਾਨ ਨੇ ਖਹਿਰਾ ਨੂੰ ਮਨਪ੍ਰੀਤ ਬਾਦਲ ਤੋਂ ਸੇਧ ਲੈਣ ਦੀ ਗੱਲ ਕਰਦਿਆਂ ਵਿਧਾਇਕੀ ਛੱਡਣ ਲਈ ਕਿਹਾ।

ਭਗਵੰਤ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਜਦ ਪੀਪਲਜ਼ ਪਾਰਟੀ ਆਫ਼ ਪੰਜਾਬ ਬਣਾਈ ਸੀ, ਤਾਂ ਪਹਿਲਾਂ ਵਿਧਾਈਕੀ ਛੱਡੀ ਸੀ। ਉਨ੍ਹਾਂ ਕਿਹਾ ਕਿ ਖਹਿਰਾ ਵੀ ਵਿਧਾਨ ਸਭਾ ਤੋਂ ਅਸਤੀਫਾ ਦੇਣ ਤੇ ਆਪਣੀ ਨਵੀਂ ਪਾਰਟੀ ਦੇ ਨਿਸ਼ਾਨ ‘ਤੇ ਹੀ ਭੁਲੱਥ ਸੀਟ ਜਿੱਤਣ।

ਮਾਨ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਕੀਤੀ ਮੁਲਾਕਾਤ ਨੂੰ ਵੀ ਆਸ਼ਾਵਾਦੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਦੋ ਘੰਟੇ ਵਧੀਆ ਮਾਹੌਲ ਵਿੱਚ ਗੱਲਬਾਤ ਕੀਤੀ ਤੇ ਹੁਣ ਬ੍ਰਹਮਪੁਰਾ ਆਪਣੇ ਸਾਥੀਆਂ ਨਾਲ ਵਿਚਾਰ ਕਰਕੇ ਆਖ਼ਰੀ ਫੈਸਲਾ ਲੈਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago