Corona in Punjab: Corona ਕਾਰਨ ਪੰਜਾਬ ਦੇ ਮਾੜੇ ਹਾਲਾਤਾਂ ਨੂੰ ਦੇਖਦੇ ਹੋਏ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨ

manpreet-badal-makes-big-speech-on-the-poore-condition-of-punjab

Corona in Punjab:ਡਾ. ਭੀਮ ਰਾਵ ਅੰਬੇਡਕਰ ਜਯੰਤੀ ਮੌਕੇ ‘ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਡਾ. ਭੀਮਰਾਵ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਚੜ੍ਹਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Coronavirus ਸਬੰਧੀ ਅੱਜ ਆਪਣੇ ਮੰਤਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ, ਜਿਸ ‘ਤੇ ਬੋਲਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਦੇਸ਼ੀ ਸਰਕਾਰਾਂ ਵੀ ਇਸ ਕੋਰੋਨਾ ਵਾਇਰਸ ਵਰਗੀ ਮਹਾਮਾਰੀ ‘ਤੇ ਸ਼ਿਕੰਜਾ ਨਹੀਂ ਕੱਸ ਪਾਈ ਤਾਂ ਹਿੰਦੂਸਤਾਨ ਕਿਹੜੇ ਬਾਗ ਦੀ ਮੂਲੀ ਹੈ।

manpreet-badal-makes-big-speech-on-the-poore-condition-of-punjab

ਅੱਗੇ ਬੋਲਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਟਿਆਲਾ ‘ਚ ਹੋਏ ਪੁਲਸ ‘ਤੇ ਹਮਲੇ ਨੂੰ ਸਹੀ ਠਹਿਰਾਉਣ ‘ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਹਰ ਵਿਅਕਤੀ ਇਸ ਘਟਨਾ ਦੀ ਨਿੰਦਾ ਕਰ ਰਿਹਾ ਸੀ ਅਤੇ ਹਰ ਕਿਸੇ ਦੀ ਆਪਣੀ-ਆਪਣੀ ਸੋਚ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਬੈਂਸ ਦੀ ਕਿਸੇ ਵੀ ਗੱਲ ਨਾਲ ਉਹ ਸਹਿਮਤ ਨਹੀਂ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ