ਬਠਿੰਡਾ ਦੇ ਮਹਿੰਦਰਾ ਸ਼ੋਅਰੂਮ ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਦਾ ਡਰ

massive fire in bhatinda

ਮਹਿੰਦਰਾ ਸ਼ੋਅਰੂਮ ’ਚ ਭਿਆਨਕ ਅੱਗ ਲੱਗਣ ਖ਼ਬਰ ਮਿਲੀ ਹੈ। ਇਸ ਅੱਗ ਦੇ ਕਾਰਨ ਆਸ -ਪਾਸ ਦੇ ਲੋਕਾਂ ਵਿਚ ਹਫੜਾ ਦਫੜੀ ਮਚ ਗਈ ਅਤੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ।

ਅੱਜ ਸਵੇਰੇ 5:30 ਵਜੇ ਉਨਾਂ ਨੂੰ ਮਹਿੰਦਰਾ ਸ਼ੋਅਰੂਮ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਦੇ ਬਾਅਦ ਉਨ੍ਹਾਂ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਮੁਲਾਜ਼ਮ ਇਸ ਅੱਗ ਨੂੰ ਬੁਝਾਉਣ ਲਈ ਪੂਰੀ ਮੁਸ਼ੱਕਤ ਕਰ ਰਹੇ ਹਨ।

ਅੱਗ ਨੇ ਦੇਖਦੇ ਜੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਹੈ ਅਤੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਇਸ ਦੌਰਾਨ ਸ਼ੋਅਰੂਮ ਅੰਦਰ ਕਾਫ਼ੀ ਜ਼ਿਆਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ

ਕਰੋੜਾਂ ਰੁਪਏ ਦਾ ਨੁਕਸਾਨ ਹੋਣ ਬਾਰੇ ਦੱਸਿਆ ਜਾ ਰਿਹਾ ਹੈ ਪਰ ਇਸ ਦਾ ਪਤਾ ਫਿਰ ਲਗਾਇਆ ਜਾਵੇਗਾ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ