ਜਲੰਧਰ ‘ਚ ਮੈਡੀਕਲ ਸਟੋਰ ਅਤੇ ਹਸਪਤਾਲ ਰਾਤ ਵੇਲੇ ਕਰਫਿਊ ਦੌਰਾਨ ਖੁੱਲ੍ਹੇ ਰਹਿਣਗੇ

Medical-stores-and-hospitals-open-during-night-curfew-in-jalandhar

ਪੰਜਾਬ ਵਿਚ ਵੀ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਜੋ ਨਾਈਟ ਕਰਫਿਊ ਲਾਉਣ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ, ਉਹ ਹੁਕਮ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਣਗੇ।

ਜਾਣਕਾਰੀ ਅਨੁਸਾਰ ਜਲੰਧਰ ’ਚ ਨਾਈਟ ਕਰਫਿਊ ਦੌਰਾਨ ਸਾਰੇ ਮੈਡੀਕਲ ਸਟੋਰ ਤੇ ਹਸਪਤਾਲ ਆਮ ਦਿਨਾਂ ਦੀ ਤਰ੍ਹਾਂ ਕੰਮ ਕਰਨਗੇ। ਡੀਸੀ ਘਨਸ਼ਿਆਮ ਧੋਰੀ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਹਿਰ ’ਚ ਕੋਰੋਨਾ ਸੰਕ੍ਰਮਣ ਦੇ ਮਾਮਲੇ ਤੇਜ਼ੀ ਨਾਲ ਵੱਧਣ ਦੇ ਬਾਅਦ ਪ੍ਰਸ਼ਾਸਨ ਤੇ ਰਾਤ 9.00 ਵਜੇ ਤੋਂ ਸਵੇਰੇ 5.00 ਤੱਕ ਕਰਫਿਊ ਲਾਗੂ ਰੱਖਣ ਦਾ ਫੈਸਲਾ ਲਿਆ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਫੈਸਲਾ ਕੀਤਾ ਸੀ ਪਰ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ ਕਿ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ ‘ਤੇ ਨਾਈਟ ਕਰਫਿਊ ਲਾਗੂ ਨਹੀਂ ਹੋਣਗੇ। ਪਹਿਲਾਂ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਸੀ।

ਗੌਰਤਲਬ ਹੈ ਕਿ ਪੰਜਾਬ ਵਿੱਚ ਸਿਹਤ ਵਿਭਾਗ ਮੁਤਾਬਕ ਵੀਰਵਾਰ ਨੂੰ ਕੋਰੋਨਾ ਦੇ 2,387 ਕੇਸ ਸਾਹਮਣੇ ਆਏ ਤੇ 32 ਵਿਅਕਤੀਆਂ ਦੀ ਮੌਤ ਹੋਈ ਸੀ। ਵੀਰਵਾਰ ਨੂੰ ਪੰਜਾਬ ’ਚੋਂ  ਸਭ ਤੋਂ ਜ਼ਿਆਦਾ ਮਰੀਜ਼ ਜਲੰਧਰ ’ਚ ਆਏ ਸੀ। ਪਹਿਲੀ ਵਾਰ ਰਿਕਾਰਡ 510 ਮਰੀਜ਼ ਕੋਰੋਨਾ ਦੀ ਲਪੇਟ ’ਚ ਆਏ। ਇਨ੍ਹਾਂ ’ਚ 47 ਮਰੀਜ਼ ਹੋਰ ਜ਼ਿਲ੍ਹਿਆਂ ਸ਼ਾਮਲ ਹਨ। 98 ਮਰੀਜ਼ਾਂ ਦੀ ਕੋਰੋਨਾ ਨਾਲ ਜੰਗ ਜਿੱਤਣ ਦੇ ਬਾਅਦ ਅੰਕੜਾ 22 ਹਜ਼ਾਰ ਦੇ ਪਾਰ ਹੋ ਗਿਆ, ਜਦਕਿ 6 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ