Punjab Weather News: ਮੌਸਮ ਦੇ ਵਿੱਚ ਲਗਾਤਾਰ ਹੋ ਰਹੀ ਕਰਵਟ ਨੂੰ ਦੇਖਦੇ ਹੋਏ, ਮੌਸਮ ਵਿਭਾਗ ਨੇ ਦਿੱਤੀ ਭਾਰੀ ਮੀਂਹ ਦੀ ਚਿਤਾਵਨੀ

meteorological-department-warns-of-heavy-rain-in-punjab

Punjab Weather News: ਮੌਸਮ ਵਿਭਾਗ ਨੇ ਕੁਝ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸੂਬਿਆਂ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਸੌਰਾਸ਼ਟਰ-ਕੱਛ, ਅਰੁਣਾਚਲ ਪ੍ਰਦੇਸ਼-ਅਸਾਮ-ਮੇਘਾਲਿਆ ਵਿੱਚ ਅਲੱਗ-ਅਲੱਗ ਥਾਂਈਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Moga Firing News: ਦੋ ਅਣ-ਪਛਾਤੇ ਵਿਅਕਤੀਆਂ ਨੇ ਮੋਗਾ ਵਿੱਚ ਕਪੱੜਾ ਵਪਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਕੋਂਕਣ ਤੇ ਗੋਆ, ਤੇਲੰਗਾਨਾ, ਤੱਟਵਰਤੀ ਕਰਨਾਟਕ ਤੇ ਕੇਰਲ-ਮਹੇ ਵਿੱਚ ਇਕੱਲਿਆਂ ਥਾਂਵਾਂ ‘ਤੇ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।