ਵਿਧਾਇਕ ਬਲਦੇਵ ਸਿੰਘ ‘ਆਪ’ ਨੂੰ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ

jaitu mla BALDEV SINGH joins khairas punjabi ekta-party after resigning from aap

ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਪਾਰਟੀ ‘ਚ ਸ਼ਾਮਲ ਹੋਣ ਸਮੇਂ ਉਨ੍ਹਾਂ ਪੁਰਾਣੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਤਾਨਾਸ਼ਾਹ ਹੋਣ ਦਾ ਦੋਸ਼ ਲਾਇਆ।

ਬਲਦੇਵ ਸਿੰਘ ਨਾਲ ਸੁਖਪਾਲ ਖਹਿਰਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੂਬਾ ਸਰਕਾਰ ‘ਤੇ ਸਵਾਲ ਚੁੱਕੇ। ਖਹਿਰਾ ਨੇ ਪੰਜਾਬ ਪੁਲਿਸ ਮੁਖੀ ਦੇ ਸੇਵਾਕਾਲ ਵਿੱਚ ਕੀਤੇ ਵਾਧੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਮੋਦੀ ਸਰਕਾਰ ਦੇ ਦਬਾਅ ਅਧੀਨ ਕੰਮ ਕਰਨ ਦਾ ਦੋਸ਼ ਲਾਏ।

ਉਨ੍ਹਾਂ ਕਿਹਾ ਕਿ ਕੈਪਟਨ ਦਿੱਲੀ ਦਰਬਾਰ ਦੇ ਦਬਾਅ ਅੱਗੇ ਝੁਕ ਗਏ ਹਨ। ਖਹਿਰਾ ਨੇ ਪ੍ਰਸ਼ਾਸਨ ‘ਤੇ ਸੂਬੇ ਦੇ ਦਾਗ਼ੀ ਪੁਲਿਸ ਅਫ਼ਸਰਾਂ ਨੂੰ ਬਚਾਉਣ ਦਾ ਵੀ ਦੋਸ਼ ਲਾਇਆ। ਭੁਲੱਥ ਤੋਂ ਵਿਧਾਇਕ ਨੇ ਕਾਂਗਰਸ ਵੱਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਅਜਿਹਾ ਕਰ ਕੇ ਸੱਚ ਦੀ ਆਵਾਜ਼ ਨੂੰ ਦਬਾ ਰਹੀ ਹੈ।

Source:AbpSanjha