ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਨੂੰ ਨਿਰਾਸ਼ ਕੀਤਾ, ਹੜ੍ਹਾਂ ਨਾਲ ਬਿਹਾਰ ਨੂੰ ਖ਼ਤਰਾ

Monsoon disappoints Punjab and Haryana

ਸਵੇਰੇ ਰਾਜਧਾਨੀ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਦੂਜੇ ਪਾਸੇ, ਬਿਹਾਰ ’ਚ ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਦੱਖਣ-ਪੱਛਮੀ ਮੌਨਸੂਨ ਦੇ ਰਾਜਧਾਨੀ ਦਿੱਲੀ ਪਹੁੰਚਣ ਵਿਚ ਕੁਝ ਸਮਾਂ ਲੱਗ ਰਿਹਾ ਹੈ, ਪਰ ਮੌਨਸੂਨ ਪਹਿਲਾਂ ਹੀ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਦਾਖਲ ਹੋ ਚੁੱਕੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ, ਗੁਜਰਾਤ, ਪੰਜਾਬ, ਹਰਿਆਣਾ ਤੇ ਦਿੱਲੀ ਦੇ ਬਾਕੀ ਹਿੱਸਿਆਂ ਵਿੱਚ ਮੌਨਸੂਨ ਦੇ ਵਧਣ ਲਈ ਹਾਲਾਤ ਹਾਲੇ ਢੁਕਵੇਂ ਨਹੀਂ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ 5 ਦਿਨਾਂ ਵਿੱਚ ਮੌਨਸੂਨ ਪੂਰੇ ਯੂਪੀ ਵਿੱਚ ਪਹੁੰਚ ਜਾਵੇਗਾ। ਇਹ ਮੰਨਿਆ ਜਾਂਦਾ ਹੈ ਕਿ ਪੱਛਮੀ ਗੜਬੜ ਕਾਰਨ, ਉੱਤਰ-ਪੱਛਮੀ ਭਾਰਤ ਵਿੱਚ ਮੌਨਸੂਨ ਦੀ ਰਫਤਾਰ ਘੱਟ ਗਈ ਹੈ ਤੇ ਇਸ ਨੂੰ ਦਿੱਲੀ ਪਹੁੰਚਣ ਵਿੱਚ 7 ਤੋਂ 10 ਦਿਨ ਲੱਗ ਸਕਦੇ ਹਨ।

ਮਹਾਂਰਾਸ਼ਟਰ ਵਿੱਚ ਵੀ ਮੌਨਸੂਨ ਦੇ ਕਾਰਨ ਭਾਰੀ ਬਾਰਸ਼ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨ ਵੀ ਮੁੰਬਈ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਰਿਕਾਰਡ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ