ਮੌਸਮ ਵਿਭਾਗ ਅਨੁਸਾਰ ਆਉਂਦੀ 15 ਜੂਨ ਤੱਕ ਮੌਨਸੂਨ ਪੱਛਮੀ ਬੰਗਾਲ, ਬਿਹਾਰ ਤੇ ਝਾਰਖੰਡ ’ਚ ਵੀ ਆ ਜਾਵੇਗੀ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਰਾਜਾਂ ਨੂੰ ਹਾਲੇ ਇਸ ਮਹੀਨੇ ਦੇ ਆਖ਼ਰੀ ਹਫ਼ਤੇ ਤੱਕ ਤਪਸ਼ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਰਾਜਾਂ ਨੂੰ ਹਾਲੇ ਇਸ ਮਹੀਨੇ ਦੇ ਆਖ਼ਰੀ ਹਫ਼ਤੇ ਤੱਕ ਤਪਸ਼ ਦਾ ਸਾਹਮਣਾ ਕਰਨਾ ਪਵੇਗਾ। ਉਂਝ ਆਉਂਦੇ ਐਤਵਾਰ ਤੇ ਸੋਮਵਾਰ ਭਾਵ 13 ਤੇ 14 ਜੂਨ ਨੂੰ ਕੁਝ ਛਿੱਟਾਂ ਪੈਣ ਨਾਲ ਮੌਸਮ ਕੁਝ ਸੁਹਾਵਣਾ ਹੋ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਦੱਖਣ-ਪੱਛਮੀ ਮੌਨਸੂਨ ਮੱਧ ਅਰਬ ਸਾਗਰ, ਕਰਨਾਟਕ ਦੇ ਸਮੁੰਦਰੀ ਕੰਢਿਆਂ ਵਾਲੇ ਇਲਾਕਿਆਂ, ਗੋਆ, ਮਹਾਰਾਸ਼ਟਰ ਦੇ ਕੁਝ ਇਲਾਕਿਆਂ, ਕਰਨਾਟਕ ਦੇ ਅੰਦਰੂਨੀ ਹਿੱਸਿਆਂ, ਤੇਲੰਗਾਨ ਦੇ ਕੁਝ ਹਿੱਸਿਆਂ ਤੇ ਆਂਧਰਾ ਪ੍ਰਦੇਸ਼, ਤਾਮਿਲ ਨਾਡੂ ਦੇ ਕੁਝ ਹਿੱਸਿਆਂ, ਮੱਧ ਬੰਗਾਲ ਦੀ ਖਾੜੀ ਤੇ ਬੰਗਾਲ ਦੀ ਖਾੜੀ ਦੇ ਉੱਤਰ-ਪੂਰਬੀ ਹਿੱਸਿਆਂ ਤੱਕ ਪੁੱਜ ਚੁੱਕੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦੇਸ਼ ਵਿੱਚ ਲੂ ਚੱਲਣ ਦੀ ਸੰਭਾਵਨਾ ਨਹੀਂ ਹੈ। ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ, ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ, ਹਰਿਆਣਾ, ਸੌਰਾਸ਼ਟਰ ਤੇ ਗੁਜਰਾਤ ਦੇ ਕੱਛ ਅਤੇ ਓਡੀਸ਼ਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਰਿਹਾ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ