Corona in Punjab: ਪੰਜਾਬ ‘ਚ ਕੋਰੋਨਾ ਦੀ ਪੁੱਠੀ ਗਿਣਤੀ ਸ਼ੁਰੂ, 95 ਹੋਰ ਸ਼ਰਧਾਲੂਆਂ ਨੇ ਦਿੱਤੀ Corona ਨੂੰ ਮਾਤ

more-cases-in-punjab-turned-negative
Corona in Punjab: ਪੰਜਾਬ ‘ਚ Coronavirus ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗੀਆਂ ਸਨ ਪਰ ਹੁਣ ਰਾਹਤ ਭਰੀ ਖਬਰ ਇਹ ਹੈ ਕਿ 95 ਹੋਰ ਸ਼ਰਧਾਲੂਆਂ ਦੀ ਅੱਜ Coronavirus ਰਿਪੋਰਟ ਨੈਗੇਟਿਵ ਆਈ ਹੈ। ਅੱਜ ਇਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਅੰਮ੍ਰਿਤਸਰ ਦੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ‘ਚੋਂ 44 ਤੇ ਗੁਰੂ ਰਾਮਦਾਸ ਹਸਪਤਾਲ ‘ਚੋਂ 51 ਸ਼ਰਧਾਲੂਆਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਹੁਣ ਤਕ ਕੁਲ 140 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਬੇ ‘ਚ ਹੁਣ ਤਕ 1942 Coronavirus ਦੇ ਮਰੀਜ਼ ਦਰਜ ਹੋਏ ਹਨ। ਜਿਨ੍ਹਾਂ ਵਿੱਚੋਂ 1687 ਐਕਟਿਵ ਕੇਸ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।