ਪੰਜਾਬ

‘ਆਪ’ ਵੱਲੋਂ ਮੁਅੱਤਲ ਐਮਪੀ ਹਰਿੰਦਰ ਸਿੰਘ ਖ਼ਾਲਸਾ ਨੇ ਕੀਤਾ ਆਜ਼ਾਦ ਚੋਣ ਲੜਨ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਉਹ ਪਾਰਟੀ ਤੋਂ ਬਾਗੀ ਨਹੀਂ ਹੋਏ, ਬਲਕਿ ਪਾਰਟੀ ਖ਼ੁਦ ਉਨ੍ਹਾਂ ਨਾਲ ਬਾਗੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਹ ‘ਆਪ’ ਵਿੱਚ ਸ਼ਾਮਲ ਨਹੀਂ ਹੋ ਸਕਦੇ ਪਰ ਜੇ ਕੋਈ ਹੋਰ ਪਾਰਟੀ ਹੋਈ ਤਾਂ ਆਉਣ ਵਾਲੇ ਸਮੇਂ ਤੇ ਹਾਲਾਤ ਦੇ ਮੁਤਾਬਕ ਉਹ ਆਜ਼ਾਦ ਚੋਣ ਲੜ ਸਕਦੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਕਹਿੰਦੀ ਕੁਝ ਹੋਰ ਹੈ ਤੇ ਕਰਦੀ ਕੁਝ ਹੋਰ ਹੈ। ਖ਼ਾਲਸਾ ਨੇ ਕਿਹਾ ਕਿ ਕਾਂਗਰਸ ਦੀ ਗੱਲ ਕੀਤੀ ਜਾਏ ਤਾਂ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ, ਇਸ ਲਈ ਉਨ੍ਹਾਂ ਨਾਲ ਖੜ੍ਹੇ ਹੋਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਲਈ ਉਹ ਆਜ਼ਾਦ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਇੱਕ ਸਿੱਖ ਹਨ ਤੇ ਕਾਂਗਰਸ ਨੇ ਕਦੀ ਸਿੱਖਾਂ ਦੀ ਹਮਾਇਤ ਨਹੀਂ ਕੀਤੀ। ਪਹਿਲਾਂ ਸਾਬਕਾ ਪੀਐਮ ਇੰਦਰਾ ਗਾਂਧੀ ਸਖ਼ਤ ਫੈਸਲੇ ਲੈਂਦੇ ਸੀ ਤੇ ਹੁਣ ਨਰੇਂਦਰ ਮੋਦੀ ਲੈਂਦੇ ਹਨ।

ਇਸ ਮੌਕੇ ਉਨ੍ਹਾਂ ਭਗਵੰਤ ਮਾਨ ਦੇ ਸ਼ਰਾਬ ਛੱਡਣ ਬਾਰੇ ਚੁਟਕੀ ਲੈਂਦਿਆਂ ਕਿਹਾ ਕਿ ਮਾਨ ਨੇ ਉਨ੍ਹਾਂ ਦੀ ਗੱਲ ਨੂੰ ਸੱਚ ਸਾਬਿਤ ਕੀਤਾ ਹੈ ਕਿ ਉਹ ਸ਼ਰਾਬ ‘ਚ ਗਲਤਾਨ ਹਨ, ਜੇ ਨਾ ਹੁੰਦੇ ਤਾਂ ਸ਼ਰਾਬ ਕਿਵੇਂ ਛੱਡਦੇ?

ਇਸ ਮੌਕੇ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਖੰਨਾ ਦੇ ਸਰਕਾਰੀ ਸਕੂਲ ਵਿੱਚ ਸਮਾਰਟ ਕਲਾਸ ਦਾ ਉਦਘਾਟਨ ਕਰਨ ਲਈ ਪੁੱਜੇ ਸਨ। ਉਦਘਾਟਨ ਦੇ ਨਾਲ-ਨਾਲ ਉਨ੍ਹਾਂ ਪੰਜਾਬੀ ਦੇ ਅਧਿਆਪਕਾਂ ਦੀ ਝਾੜਝੰਬ ਵੀ ਕੀਤੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago