ਪੰਜਾਬ

ਇੱਕ ਵਾਰ ਫਿਰ ਵਿਵਾਦਾਂ ‘ਚ ਘਿਰੇ ਸ਼ੇਰ ਸਿੰਘ ਘੁਬਾਇਆ, ਵਾਇਰਲ ਵੀਡੀਓ ਵਿੱਚ ਕੀਤਾ ਇਹ ਕਬੂਲਨਾਮਾ

ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਵੀਡੀਓ ਤਾਂ ਸਾਫ ਸੁਥਰੀ ਹੈ, ਪਰ ਘੁਬਾਇਆ ਕਥਿਤ ਰਿਸ਼ਵਤ ਨੂੰ ਕਬੂਲਣ ਲਈ ਤਿਆਰ ਦਿੱਸ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖਾਸੀ ਵਾਇਰਲ ਹੋ ਰਹੀ ਹੈ।

ਇੱਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਫਰਜ਼ੀ ਕੰਪਨੀ ਦੇ ਨੁਮਾਇੰਦੇ ਬਣ ਕੇ ਆਏ ਪੱਤਰਕਾਰ ਨੇ ਐਮਪੀ ਸ਼ੇਰ ਸਿੰਘ ਘੁਬਾਇਆ ਤੋਂ ਕਾਲਜ ਦੀ ਪ੍ਰਵਾਨਗੀ ਦਿਵਾਉਣ ਬਲਦੇ ਇੱਕ ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਵੀਡੀਓ ਵਿੱਚ ਪੱਤਰਕਾਰ ਕਹਿ ਰਿਹਾ ਹੈ, ‘‘ਇਹ ਕਾਲਾ ਧਨ ਹੋਵੇਗਾ ਤੇ ਇਸ ਦੇ ਬਦਲੇ ਤੁਹਾਨੂੰ ਸਾਡੇ ਹੱਕ ਵਿੱਚ ਸੰਸਦ ‘ਚ ਵੀ ਸਵਾਲ ਪੁੱਛਣਾ ਪਵੇਗਾ।’’ ਵੀਡੀਓ ‘ਚ ਘੁਬਾਇਆ ਕੰਪਨੀ ਦੇ ਨੁਮਾਇੰਦਿਆਂ ਦੀਆਂ ਸਾਰੀਆਂ ਸ਼ਰਤਾਂ ਮੰਨ ਰਹੇ ਹਨ ਤੇ ਕਹਿ ਰਹੇ ਹਨ ਕਿ ਉਨ੍ਹਾਂ ਪਿਛਲੀਆਂ ਚੋਣਾਂ ‘ਤੇ 30 ਕਰੋੜ ਰੁਪਏ ਖ਼ਰਚੇ ਸੀ, ਲੱਖਾਂ ਦੀ ਸ਼ਰਾਬ ਵੰਡੀ ਤੇ ਵੋਟਾਂ ਵੀ ਮੁੱਲ ਖਰੀਦੀਆਂ ਸਨ। ਹਾਲਾਂਕਿ ਅਸੀਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਪਰ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ : ਪਤਨੀ ਤੇ ਪਾਰਟੀ ‘ਚ ਬੁਰੇ ਫਸੇ ਨਵਜੋਤ ਸਿੰਘ ਸਿੱਧੂ !

ਉੱਧਰ, ਸ਼ੇਰ ਸਿੰਘ ਘੁਬਾਇਆ ਨੇ ਵੀਡੀਓ ਫੈਲਾਉਣ ਦਾ ਦੋਸ਼ ਬਾਦਲਾਂ ਸਿਰ ਮੜ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਹੀ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ਨਾ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ‘ਚ ਸ਼ਕਲ ਉਨ੍ਹਾਂ ਦੀ ਹੈ ਪਰ ਆਵਾਜ਼ ਡੱਬ ਕੀਤੀ ਗਈ ਹੈ ਕਿਉਂਕਿ ਉਕਤ ਵਿਅਕਤੀ ਜਦੋਂ ਉਨ੍ਹਾਂ ਨੂੰ ਮਿਲਣ ਆਏ ਸਨ ਤੇ ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ ਪਰ ਉਨ੍ਹਾਂ ਇਹ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਪਹਿਲੀ ਵਾਰ ਨਹੀਂ ਹੈ ਜਦ ਸ਼ੇਰ ਸਿੰਘ ਘੁਬਾਇਆ ਦੀ ਵੀਡੀਓ ਵਾਇਰਲ ਹੋਈ ਹੋਵੇ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਘੁਬਾਇਆ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਹਾਲਾਂਕਿ, ਘੁਬਾਇਆ ਇਸ ਨੂੰ ਵੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਦੇ ਹਨ।

ਇਹ ਵੀਡੀਓ ਉਦੋਂ ਵਾਇਰਲ ਹੋਈ ਹੈ ਜਦ ਘੁਬਾਇਆ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਟਿਕਟ ਦੇਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਵੱਲੋਂ ਵੀ ਇੱਥੋਂ ਕੀਤੀ ਜਾ ਰਹੀ ਟਿਕਟ ਦੀ ਮੰਗ ਕਾਰਨ ਹਾਈਕਮਾਨ ਨੇ ਹਾਲੇ ਫੈਸਲਾ ਨਹੀਂ ਕੀਤਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago