ਪੰਜਾਬ

ਮੁਕਤਸਰ ਸਰਕਾਰੀ ਸਕੂਲ ਦਾ ਅਧਿਆਪਕ ਵਿਦਿਆਰਥਣਾਂ ਨਾਲ ਕਰਦਾ ਸੀ ਛੇੜਛਾੜ,ਕੀਤਾ ਗਿਆ ਸਸਪੈਂਡ

ਮੁਕਤਸਰ: ਅੱਜ ਮੁਕਤਸਰ ਦੇ ਪਿੰਡ ਰਹੂੜੀਆਂ ਵਾਲੀ ਦੇ ਸਰਕਾਰੀ ਸਕੂਲ ਵਿੱਚ ਕਾਫੀ ਹੰਗਾਮਾ ਹੋਇਆ ਜਦੋਂ ਪਿੰਡ ਦੇ ਲੋਕ ਖੇਡਾਂ ਦੇ ਅਧਿਆਪਕ ਖਿਲਾਫ ਕਾਰਵਾਈ ਲਈ ਡਟ ਗਏ। ਭੜਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਡੀਪੀ ਤਲਵਿੰਦਰਜੀਤ ਸਿੰਘ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰ ਰਿਹਾ ਹੈ।

ਇਹ ਵੀ ਪੜ੍ਹੋ : VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

ਉਸ ਖਿਲਾਫ ਪਿੰਡ ਵਾਸੀ ਸ਼ਿਕਾਇਤ ਕਰਨ ਪਹੁੰਚੇ ਤੇ ਪੁਲਿਸ ਨੇ ਵੀ ਮਾਮਲਾ ਵਿਗੜਦਾ ਦੇਖ ਸ਼ਿਕਾਇਤ ਦਰਜ ਕਰ ਲਈ। ਪੁੱਛਗਿੱਛ ਦੌਰਾਨ ਪਿੰਡ ਵਾਸੀਆਂ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੁਲਿਸ ਨੂੰ ਦੱਸਿਆ ਕਿ ਡੀਪੀ ਤਲਵਿੰਦਰਜੀਤ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਦੀ ਕੋਈ ਹੀ ਅਜਿਹੀ ਵਿਦਿਆਰਥਣ ਹੋਏਗੀ ਜੋ ਡੀਪੀ ਦੀਆਂ ਹਰਕਤਾਂ ਦਾ ਸ਼ਿਕਾਰ ਨਾ ਹੋਈ ਹੋਵੇ।

ਇਹ ਵੀ ਪੜ੍ਹੋ : ਕੈਪਟਨ ਨੇ ਲਾਏ ਸਿੱਧੂ ਤੇ ਇਲਜ਼ਾਮ, ਕਿਹਾ ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ ‘ਤੇ ?

ਪੀੜਤ ਵਿਦਿਆਰਥਣਾਂ ਦੀ ਮੰਗ ਹੈ ਕਿ ਡੀਪੀ ਨੂੰ ਸਸਪੈਂਡ ਕਰ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਜਦਕਿ ਸਕੂਲ ਦੇ ਮੁੱਖ ਅਧਿਆਪਕ ਦਾ ਕਹਿਣਾ ਹੈ ਕਿ ਸਾਰਾ ਮਾਮਲਾ ਉੱਚ ਅਧਿਕਾਰੀਆਂ ਕੋਲ ਚਲਾ ਗਿਆ ਹੈ। ਡੀਪੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਤਲਵਿੰਦਰਜੀਤ ਨੂੰ ਵਿਭਾਗ ਨੇ ਮੁਅਤੱਲ ਕਰ ਦਿੱਤਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago