ਮੇਲੇ ‘ਚ ਟੈਟੂ ਬਣਵਾਉਂਦੇ ਨੌਜਵਾਨ ਦਾ ਕੀਤਾ ਕਤਲਬੀਤੀ ਰਾਤ ਇੱਥੋਂ ਦੇ ਨੇੜਲੇ ਪਿੰਡ ਕੁਲਾਣਾ ਦੇ ਜਾਰੀ ਸਾਲਾਨਾ ਜੋੜ ਮੇਲੇ ‘ਤੇ ਗਏ ਬੁਢਲਾਡਾ ਸ਼ਹਿਰ ਦੇ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦੇਣ ਦੀ ਖ਼ਬਰ ਹੈ।ਮਾਮਲੇ ‘ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਪਾਲ ਸਿੰਘ ਵਲੋਂ ਥਾਣਾ ਸ਼ਹਿਰੀ ਪੁਲਿਸ ਬੁਢਲਾਡਾ ਕੋਲ ਦਰਜ ਕਰਵਾਏ ਬਿਆਨਾਂ ‘ਚ ਦੱਸਿਆ ਕਿ ਉਸ ਪੁੱਤਰ ਸ਼ੰਮੀ ਓੁਰਫ ਨਾਨਕ ਜਿਸਦੀ ਉਮਰ 19 ਸਾਲ ਸੀ ਉਹ ਬੀਤੀ ਰਾਤ ਕੁਲਾਣਾਂ ਮੇਲੇ ‘ਚ ਟੈਟੂ ਬਣਵਾ ਰਿਹਾ ਸੀ |
ਉਥੇ ਹੀ ਮੌਕੇ ‘ਤੇ ਕਰੀਬਨ 3-4 ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਉਸ ਦੇ ਇਕ ਦੋਸਤ ਵਲੋਂ ਬੁਢਲਾਡਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਐੱਸ.ਐੱਚ.ਓ. ਸਿਟੀ ਸੁਰਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਪਾਲ ਸਿੰਘ ਦੇ ਬਿਆਨ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302,34 ਆਈ.ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…